ਆਪਣੇ ਖਿਲਾਫ ਹੋਏ ਪ੍ਰਦਰਸ਼ਨ ਦੇ ਬਾਵਜੂਦ ਮੀਆਂ ਖਲੀਫਾ ਨੇ ਕਿਹਾ- ਮੈਂ ਅਜੇ ਵੀ ਕਿਸਾਨਾਂ ਨਾਲ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- ਪਿੱਛਲੇ ਦਿਨੀ ਗ੍ਰੇਟਾ ਥਨਬਰਗ, ਮੀਆਂ ਖਲੀਫਾ ਅਤੇ ਅਮਰੀਕੀ ਪੌਪ ਸਟਾਰ ਰਿਹਾਨਾ ਨੇ ਟਵੀਟ ਕਰਕੇ ਫਾਰਮਰ ਪ੍ਰੋਟੈਸਟ ਦੀ ਹਮਾਇਤ ਕੀਤੀ ਹੈ, ਜਿਸਦੇ ਬਾਅਦ ਭਾਰਤੀ ਕਲਾਕਾਰਾਂ ਸਮੇਤ ਬਹੁਤ ਸਾਰੇ ਲੋਕਾਂ ਨੇ ਟਵੀਟ ਕਰਕੇ ਪ੍ਰਤੀਕ੍ਰਿਆ ਜ਼ਾਹਿਰ ਕੀਤੀ ਅਤੇ ਕਿਸਾਨ ਅੰਦੋਲਨ ‘ਤੇ ਉਨ੍ਹਾਂ ਦੇ ਸਮਰਥਨ ਨੂੰ ਗਲਤ ਪ੍ਰਚਾਰ ਦੱਸਿਆ। ਇੰਨਾ ਹੀ ਨਹੀਂ ਇਨ੍ਹਾਂ ਖਿਲਾਫ ਵਿਰੋਧ ਪ੍ਰਦਰਸ਼ਨ ਦੇ ਨਾਲ-ਨਾਲ ਰਿਹਾਨਾ, ਗ੍ਰੇਟਾ ਥਨਬਰਗ ਅਤੇ ਮੀਆਂ ਖਲੀਫਾ ਦੇ ਪੁਤਲੇ ਸਾੜੇ ਗਏ।

ਜਿਸ ਤੋਂ ਬਾਅਦ ਹਾਲ ਹੀ ਵਿੱਚ ਮੀਆਂ ਖਲੀਫਾ ਨੇ ਇਸ ਮਾਮਲੇ ਬਾਰੇ ਟਵੀਟ ਕੀਤਾ ਹੈ, ਜੋ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਿਹਾ ਹੈ। ਆਪਣੇ ਟਵੀਟ ਵਿਚ ਮੀਆਂ ਖਲੀਫਾ ਨੇ ਕਿਹਾ, “ਮੈਂ ਇਸ ਗੱਲ ਦੀ ਪੁਸ਼ਟੀ ਕਰ ਰਹੀ ਹਾਂ ਕਿ ਮੈਨੂੰ ਸੱਚਮੁੱਚ ਹੋਸ਼ ਆ ਗਿਆ ਹੈ। ਤੁਹਾਡੀ ਚਿੰਤਾ ਲਈ ਤੁਹਾਡਾ ਧੰਨਵਾਦ, ਹਾਲਾਂਕਿ ਇਹ ਬੇਲੋੜੀ ਹੈ। ਪਰ ਮੈਂ ਅਜੇ ਵੀ ਕਿਸਾਨਾਂ ਦੇ ਨਾਲ ਖੜ੍ਹੀ ਹਾਂ।”

ਮੀਆ ਖਲੀਫਾ ਦਾ ਇਹ ਟਵੀਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਨਾਲ ਹੀ ਇਸ ‘ਤੇ ਯੂਜ਼ਰਸ ਵੀ ਖੂਬ ਟਿੱਪਣੀਆਂ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਮੀਆਂ ਖਲੀਫਾ ਨੇ ਖੁੱਲ੍ਹ ਕੇ ਕਿਸਾਨਾਂ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਸੀ। ਖਲੀਫਾ ਨੇ ਭਾਰਤ ਵਿੱਚ ਫਾਰਮਰ ਪ੍ਰੋਟੈਸਟ ‘ਤੇ ਟਵੀਟ ਕਰਦਿਆਂ ਲਿਖਿਆ ਸੀ ਕਿ, “ਮਨੁੱਖੀ ਅਧਿਕਾਰਾਂ ਦੀ ਉਲੰਘਣਾ’ ਤੇ ਇਹ ਕੀ ਹੋ ਰਿਹਾ ਹੈ? ਉਨ੍ਹਾਂ ਨੇ ਨਵੀਂ ਦਿੱਲੀ ਦੇ ਆਸਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਹੈ ?!” ਮੀਆਂ ਖਲੀਫਾ ਨੇ ਅੱਗੇ ਲਿਖਿਆ, “ਪੇਡ ਅਦਾਕਾਰ … ਮੈਨੂੰ ਉਮੀਦ ਹੈ ਕਿ ਅਵਾਰਡਾਂ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ। ਮੈਂ ਕਿਸਾਨਾਂ ਦੇ ਨਾਲ ਹਾਂ … #।