Assembly Election 2022 : ਪੰਜ ਸੂਬਿਆਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ! ਚੋਣ ਕਮਿਸ਼ਨ ਨੇ ਦਿੱਤੇ ਸੰਕੇਤ

by jaskamal

ਨਿਊਜ਼ ਡੈਸਕ (ਜਸਕਮਲ) : ਭਾਰਤ 'ਚ ਸਾਲ 2022 ਦੇ ਸ਼ੁਰੂ 'ਚ ਹੋਣ ਵਾਲੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਇਸ ਸਬੰਧੀ ਸੰਕੇਤ ਦਿੱਤੇ ਦਿੱਤੇ ਹਨ। ਚੋਣ ਕਮਿਸ਼ਨ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ 'ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕਰ ਸਕਦਾ ਹੈ। ਚੋਣ ਕਮਿਸ਼ਨ ਬੁੱਧਵਾਰ ਤੋਂ ਇਨ੍ਹਾਂ ਚੋਣਾਂ ਵਾਲੇ ਸੂਬਿਆਂ ਦਾ ਰਵਾਇਤੀ ਦੌਰਾ ਸ਼ੁਰੂ ਕਰੇਗਾ।

ਕਮਿਸ਼ਨ ਪਹਿਲਾਂ ਪੰਜਾਬ ਜਾਵੇਗਾ, ਉੱਥੇ ਉਹ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਵੇਗਾ। ਚੋਣ ਤਰੀਕਾਂ ਤੈਅ ਕਰਨ ਤੋਂ ਪਹਿਲਾਂ ਕਮਿਸ਼ਨ ਇਸ ਮਾਮਲੇ 'ਤੇ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਫਰਵਰੀ ਵਿੱਚ ਵੋਟਿੰਗ ਸ਼ੁਰੂ ਹੋ ਸਕਦੀ ਹੈ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜ ਵਿੱਚ 6 ਤੋਂ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ, ਚੋਣ ਕਮਿਸ਼ਨਰ ਰਾਜੀਵ ਕੁਮਾਰ ਤੇ ਅਨੂਪ ਚੰਦਰ ਪਾਂਡੇ ਅਗਲੇ ਹਫ਼ਤੇ ਗੋਆ ਤੇ ਉੱਤਰਾਖੰਡ ਦਾ ਦੌਰਾ ਕਰ ਸਕਦੇ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੇ ਉੱਤਰ ਪ੍ਰਦੇਸ਼ ਦੌਰੇ ਦੀਆਂ ਤਰੀਕਾਂ ਅਜੇ ਤੈਅ ਨਹੀਂ ਹੋਈਆਂ। ਮੰਨਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੇ ਉੱਤਰਾਖੰਡ ਦੌਰੇ ਤੋਂ ਬਾਅਦ ਉੱਤਰ ਪ੍ਰਦੇਸ਼ ਦਾ ਦੌਰਾ ਕਦੇ ਵੀ ਹੋ ਸਕਦਾ ਹੈ। ਹਾਲਾਂਕਿ ਕਮਿਸ਼ਨ ਕਦੋਂ ਉੱਤਰ ਪ੍ਰਦੇਸ਼ ਦਾ ਦੌਰਾ ਕਰੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ।