ਪਾਕਿਸਤਾਨੀ ਵੀਡੀਓ ਵਿੱਚ ਭਿੰਡਰਾਂਵਾਲਾ ਦੇ ਪੋਸਟਰ, ਭਾਰਤ ਨੇ ਕੀਤੀ ਨਿੰਦਾ

by mediateam

ਨਵੀਂ ਦਿੱਲੀ (Vikram Sehajpal) : ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸੰਬੰਧੀ ਜਾਰੀ ਕੀਤੀ ਗਈ ਵੀਡੀਓ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੋਸਟਰ ਦਿਖਾਏ ਜਾਣ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲਾਂ ਨੇ ਪਾਕਿ ਦੀ ਸਖ਼ਤ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲਾਂ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਵਾਰ-ਵਾਰ ਭਰੋਸਾ ਦਿੱਤਾ ਗਿਆ ਹੈ ਕਿ ਉਹ ਤੀਰਥ ਯਾਤਰਾ ਅਤੇ ਸਮਾਗਮ ਦੌਰਾਨ ਕਿਸੇ ਵੀ ਭਾਰਤ ਵਿਰੋਧੀ ਅਨਸਰਾਂ ਅਤੇ ਪ੍ਰਚਾਰ ਦੀ ਆਗਿਆ ਨਹੀਂ ਦੇਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਉਹ ਇਤਰਾਜ਼ਯੋਗ ਵੀਡੀਓ ਅਤੇ ਪ੍ਰਿੰਟਿਡ ਸਮਗਰੀ ਨੂੰ ਹਟਾਉਣ ਜੋ ਪ੍ਰਚਾਰ ਕੀਤੀ ਜਾ ਰਹੀ ਹੈ।ਦੱਸਦਈਏ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਦੇ ਉਦਘਾਟਨ ਸੰਬੰਧੀ ਇੱਕ ਵੀਡੀਓ ਜਾਰੀ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਾ, ਮੇਜਰ ਜਨਰਲ ਸੁਬੇਗ ਸਿੰਘ ਅਤੇ ਅਮਰੀਕ ਸਿੰਘ ਖਾਲਸਾ ਦੇ ਪੋਸਟਰ ਦਿਖਾਏ ਗਏ ਹਨ।