ਸਿਹਤ ਵਿਭਾਗ ਦਏਗਾ 5 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ : ਸਿਵਲ ਸਰਜਨ

by mediateam

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਉੱਚ ਸਿਹਤ ਸਹੂਲਤਾਂ ਦੇਣ ਦੇ ਲਈ ਸਰਕਾਰ ਤੇ ਵਿਭਾਗ ਯਤਨਸ਼ੀਲ ਹਨ। ਇਹ ਜਾਣਕਾਰੀ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ  ਸੰਬੰਧੀ ਸੀਨੀਅਰ ਮੈਡੀਕਲ ਅਫਸਰਾਂ, ਨੋਡਲ ਅਫਸਰਾਂ, ਡਾਟਾ ਐਂਟਰੀ ਆਪਰੇਟਰਾਂ ਦੀ ਕਰਵਾਈ ਗਈ ਟ੍ਰੇਨਿੰਗ ਦੌਰਾਨ ਪ੍ਰਗਟ ਕੀਤੇ। 


ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਉਕਤ ਯੋਜਨਾ ਅਜਿਹੇ ਲੋਕਾਂ ਲਈ ਵਰਦਾਨ ਸਾਬਿਤ ਹੋਏਗੀ ਜੋ ਗਰੀਬੀ ਦੇ ਚੱਲਦਿਆਂ ਆਪਣਾ ਇਲਾਜ ਕਰਵਾਉਣ ਵਿੱਚ ਅਸਮਰਥ ਹਨ। ਡਾ. ਬਲਵੰਤ ਸਿੰਘ ਨੇ ਕਿਹਾ ਕਿ ਕਈ ਵਾਰ ਅਜਿਹਾ ਹੁੰਦਾ ਹੈ ਕਿ ਲੋਕ ਬੀਮਾਰੀ ਵਿੱਚ ਆਉਣ ਵਾਲੇ ਖਰਚ ਨੂੰ ਸੁਣ ਕੇ ਹੀ ਉਸ ਬੀਮਾਰੀ ਦਾ ਇਲਾਜ ਨਹੀਂ ਕਰਵਾਉਂਦੇ। 


ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਚਲਾਈ ਉਕਤ ਸਕੀਮ ਦੇ ਤਹਿਤ ਸਮਾਜਿਕ, ਆਰਥਕ ਅਤੇ ਜਾਤੀਗਤ ਜਨਗਣਨਾ ਦੇ ਆਧਾਰ ਤੇ ਲੋੜਮੰਦ ਪਰਿਵਾਰਾਂ ਦੀ ਪਛਾਣ ਕਰ ਕੇ ੫ ਲੱਖ ਰੁਪਏ ਤੱਕ ਦੀ ਕੈਸ਼ਲੈਸ ਇਲਾਜ ਦੀ ਸਹੂਲਤ ਮੁਹੱਇਆ ਕਰਵਾਈ ਜਾਏਗੀ।