ਕੁਝ ਹੀ ਸਮੇਂ ‘ਚ ਫ਼ਤਿਹਵੀਰ ਨੂੰ ਕੱਢਿਆ ਜਾਵੇਗਾ ਬਾਹਰ

by

ਸੰਗਰੂਰ (ਵਿਕਰਮ ਸਹਿਜਪਾਲ) : ਪਿੰਡ ਭਗਵਾਨਪੁਰ 'ਚ 2 ਸਾਲਾ ਬੱਚਾ ਫ਼ਤਿਹਵੀਰ ਨੂੰ ਬੋਰਵੈਲ 'ਚ ਕੱਢਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੋਰਵੈਲ 'ਚ ਡਿੱਗਿਆਂ 60 ਘੰਟੇ ਹੋ ਗਏ ਹਨ ਤੇ ਉਸ ਨੂੰ ਬਚਾਉਣ ਲਈ ਪੂਰੀ ਜਦੋ-ਜਹਿਦ ਨਾਲ ਬਚਾਅ ਕਾਰਜ ਜਾਰੀ ਹੈ, ਪਰ ਹਾਲੇ ਵੀ ਬੱਚੇ ਨੂੰ ਬਾਹਰ ਕੱਢਣ 'ਚ ਸਮਾਂ ਲੱਗੇਗਾ। 

ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੁਨਾਮ ਦੇ ਪਿੰਡ ਭਗਵਾਨਪੁਰਾ ਵਿਖੇ ਦੋ ਸਾਲਾਂ ਦੇ ਬੱਚੇ ਫ਼ਤਿਹਵੀਰ ਸਿੰਘ ਨੂੰ ਬਚਾਉਣ ਲਈ ਪ੍ਰਸ਼ਾਸਨ ਵਲੋਂ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਬਚਾਅ ਕਾਰਜਾਂ 'ਚ ਜੁਟੀਆਂ ਟੀਮਾਂ ਦੀ ਹੌਸਲਾ ਅਫ਼ਜ਼ਾਈ ਕੀਤੀ। 

ਇਸ ਦੌਰਾਨ ਸ਼੍ਰੀ ਸਿੰਗਲਾ ਨੇ ਪਰਮਾਤਮਾ ਅੱਗੇ ਬੱਚੇ ਦੀ ਤੰਦਰੁਸਤੀ ਦੀ ਅਰਦਾਸ ਕਰਦਿਆਂ ਪਰਿਵਾਰ ਨੂੰ ਵੀ ਹੌਸਲਾ ਰੱਖਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਵੀਰਵਾਰ ਸ਼ਾਮ ਨੂੰ ਲਗਭਗ 200 ਫੁੱਟ ਡੂੰਘੇ ਬੋਰਵੈਲ 'ਚ ਫਤਿਹਵੀਰ ਡਿੱਗ ਗਿਆ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਬੱਚੇ ਨੂੰ ਕੱਢਣ ਲਈ ਲਗਾਤਾਰ ਬਚਾਅ ਕਾਰਜ ਜਾਰੀ ਹੈ।