ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਸਮਰਪਿਤ ਕਰਵਾਏ ਗੁਰਮਤਿ ਸਮਾਗਮ

by mediateam

ਹਰਿਆਣਾ (ਇੰਦਰਜੀਤ ਸਿੰਘ ਚਾਹਲ) : ਅੱਜ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਲਾਨਾ ਬਰਸੀ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਨੇ ਹਾਜ਼ਰੀ ਭਰੀ।


ਇਹ ਸਮਾਗਮ ਗੁਰਦੁਆਰਾ ਸਾਹਿਬ ਸ਼ਹੀਦਾਂ ਪਿੰਡ ਦੇਸੂ ਖੁਰਦ, ਸਿਰਸਾ (ਹਰਿਆਣਾ) ਵਿਖੇ ਕਰਵਾਏ ਗਏ। ਅੱਜ ਦੇ ਸਮਾਗਮ ਸਮੇਂ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ