PSEB ਵੱਲੋਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਲਈ ਸ਼ੈਡਿਊਲ ਜਾਰੀ

by

ਐੱਸਏਐੱਸ ਨਗਰ (ਇੰਦਰਜੀਤ ਸਿੰਘ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2020 'ਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 'ਚ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ/ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀ ਵਾਲੇ ਉਮੀਦਵਾਰਾਂ ਲਈ ਫੀਸਾਂ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਵੱਲੋਂ ਜਾਰੀ ਕੀਤੀ ਸੂਚਨਾ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਲਈ ਸਬੰਧਤ ਸੰਸਥਾਵਾਂ ਨੂੰ 10ਵੀਂ ਜਮਾਤ ਦੇ ਪ੍ਰੀਖਿਆਰਥੀਆਂ ਲਈ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ ਲਈ 1050 ਰੁਪਏ ਅਤੇ ਕਾਰਗੁਜ਼ਾਰੀ ਵਧਾਉਣ ਲਈ 1700 ਰੁਪਏ ਪ੍ਰਤੀ ਪ੍ਰੀਖਿਆਰਥੀ ਜਮ੍ਹਾਂ ਕਰਵਾਉਣੇ ਪੈਣਗੇ। ਇਸੇ ਤਰ੍ਹਾਂ 12ਵੀਂ ਜਮਾਤ ਦੇ ਪ੍ਰੀਖਿਆਰਥੀ ਲਈ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ ਲਈ 1350 ਰੁਪਏ ਅਤੇ ਕਾਰਗੁਜ਼ਾਰੀ ਵਧਾਉਣ ਲਈ 2000 ਰੁਪਏ ਪ੍ਰਤੀ ਪ੍ਰੀਖਿਆਰਥੀ ਫੀਸ ਨਿਰਧਾਰਤ ਕੀਤੀ ਗਈ ਹੈ। 

ਕੰਟਰੋਲਰ ਪ੍ਰੀਖਿਆਵਾਂ ਅਨੁਸਾਰ ਦੋਵਾਂ ਜਮਾਤਾਂ ਲਈ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਅੰਤਿਮ ਤਰੀਕ 13 ਦਸੰਬਰ, ਬੈਂਕ 'ਚ ਫੀਸ/ਚਲਾਨ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 19 ਦਸੰਬਰ ਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 24 ਦਸੰਬਰ ਹੋਵੇਗੀ। ਇਸ ਉਪਰੰਤ 1000 ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫੀਸ ਨਾਲ ਪ੍ਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਅੰਤਿਮ ਤਰੀਕ 20 ਦਸੰਬਰ, ਬੈਂਕ ਵਿਚ ਫੀਸ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 24 ਦਸੰਬਰ ਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਅੰਤਿਮ ਤਰੀਕ 30 ਦਸੰਬਰ ਹੋਵੇਗੀ। 

2000 ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫੀਸ ਨਾਲ ਪ੍ਰਰੀਖਿਆ ਫਾਰਮ/ਚਲਾਨ ਜਨਰੇਟ ਕਰਨ ਦੀ ਤਰੀਕ 31 ਦਸੰਬਰ, ਬੈਂਕ 'ਚ ਫੀਸ ਜਮ੍ਹਾਂ ਕਰਵਾਉਣ ਦੀ ਤਰੀਕ 3 ਜਨਵਰੀ 2020 ਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਤਰੀਕ 8 ਜਨਵਰੀ 2020 ਹੋਵੇਗੀ।ਜੇ ਆਰ ਮਹਿਰੋਕ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਇਨ੍ਹਾਂ ਪ੍ਰਰੀਖਿਆ ਫੀਸਾਂ ਅਤੇ ਹੋਰ ਜਾਣਕਾਰੀ ਲਈ ਪ੍ਰਾਸਪੈਕਟਸ ਅਤੇ ਪ੍ਰਰੀਖਿਆ ਫਾਰਮ ਲਈ ਬੋਰਡ ਦੀ ਵੈੱਬਸਾਈਟ ਵੇਖੀ ਜਾਵੇ। ਪ੍ਰੀਖਿਆ ਫੀਸ ਪੰਜਾਬ ਨੈਸ਼ਨਲ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਵਿਖੇ ਚਲਾਨ ਰਾਹੀਂ ਜਮ੍ਹਾਂ ਕਰਵਾਈਆਂ ਜਾਣ। ਪ੍ਰੀਖਿਆ ਸਬੰਧੀ ਰੋਲ ਨੰਬਰ ਕੇਵਲ ਬੋਰਡ ਦੀ ਵੈੱਬਸਾਈਟ 'ਤੇ ਹੀ ਉਪਲਬਧ ਕਰਵਾਏ ਜਾਣਗੇ ਅਤੇ ਡਾਕ ਰਾਹੀਂ ਕੋਈ ਰੋਲ ਨੰਬਰ ਨਹੀਂ ਭੇਜਿਆ ਜਾਵੇਗਾ।