ਸੁਖਜਿੰਦਰ ਸਿੰਘ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਵੱਲੋਂ ਨੋਟਿਸ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ 'ਚ ਰੰਧਾਵਾ ਨੂੰ ਕੈਬਨਿਟ ਰੈਂਕ ਵਾਲੀ ਇਨੋਵਾ ਕ੍ਰਿਸਟਾ ਗੱਡੀ ਵਾਪਸ ਕਰਨ ਲਈ ਕਿਹਾ ਗਿਆ ਹੈ।

ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ 'ਚ ਲਿਖਿਆ ਗਿਆ ਹੈ ਕਿ ਤੁਹਾਡੇ ਧਿਆਨ 'ਚ ਲਿਆਇਆ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ ਦੀ ਗੱਡੀ ਤੁਹਾਡੇ ਨਾਲ ਚੱਲ ਰਹੀ ਹੈ, ਜਦੋਂ ਕਿ ਮੋਟਰ ਗੱਡੀ ਬੋਰਡ ਦੀਆਂ ਹਦਾਇਤਾਂ ਮੁਤਾਬਕ ਸਿਰਫ ਕੈਬਨਿਟ ਮੰਤਰੀਆਂ ਲਈ ਹੈ। ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹ ਗੱਡੀ ਮੰਤਰੀ ਕਾਰ ਸ਼ਾਖਾ ਪੰਜਾਬ 'ਚ ਜਮ੍ਹਾਂ ਕਰਵਾਉਣ ਦੀ ਖੇਚਲ ਕਰੋ।