ਪਰਲ ਕੰਪਨੀ ਦੀਆਂ ਸਾਰੀਆਂ ਜਾਇਦਾਦਾਂ ਖਿਲਾਫ ਕਾਰਵਾਈ ਸ਼ੁਰੂ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਪਰਲ ਕੰਪਨੀ ਨੂੰ ਲੈ ਕੇ ਪੰਜਾਬ ਦੇ CM ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਰਲ ਦੀਆਂ ਪੰਜਾਬ ਵਿੱਚ ਮੌਜੂਦਾ ਸਾਰੀਆਂ ਜਾਇਦਾਦਾਂ ਨੂੰ ਸਰਕਾਰ ਨੇ ਆਪਣੇ ਕਬਜ਼ੇ 'ਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਾਰਵਾਈ ਕਰਨ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ CM ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲਿਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿਛਲੇ ਕੁਝ ਸਾਲ ਪਹਿਲਾਂ ਪਰਲ ਕੰਪਨੀ ਵਲੋਂ ਲੋਕਾਂ ਦਾ ਕਰੋੜਾਂ ਰੁਪਏ ਦਾ ਘਪਲਾ ਕਰਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਪਲੇ ਤੋਂ ਬਾਅਦ ਪੁਲਿਸ ਵਲੋਂ ਕੰਪਨੀ ਦੇ ਮਾਲਕ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ, ਜੋ ਹਾਲੇ ਵੀ ਜੇਲ੍ਹ 'ਚ ਬੰਦ ਹੈ ।