ਜੰਗਲ ‘ਚ ਪਸ਼ੂਆਂ ਨੂੰ ਲਿਜਾ ਰਹੀ ਨਾਬਾਲਗ ਨਾਲ ਬਲਾਤਕਾਰ ਦੀ ਕੋਸ਼ਿਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਜੰਗਲ ਵਿੱਚ ਪਸ਼ੂਆਂ ਨੂੰ ਲਿਜਾ ਰਹੀ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਪੀੜਤਾ ਨਾਲ ਕੁੱਟਮਾਰ ਕੀਤੀ ਗਈ ਤੇ ਦੋਸ਼ੀਆਂ ਨੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੀੜਤਾ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਫਿਲਹਾਲ ਪੁਲਿਸ ਨੇ ਪੀੜਤ ਦੀ ਮਾਂ ਦੀ ਸ਼ਿਕਾਇਤ 'ਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤ ਵਿੱਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਹ ਤੇ ਉਸ ਦਾ ਪਤੀ ਮਜ਼ਦੂਰੀ ਕਰਦੇ ਹਨ। ਉਸ ਦੀ 17 ਸਾਲਾਂ ਧੀ ਘਰ ਵਿੱਚ ਇੱਕਲੀ ਸੀ। ਬੀਤੀ ਦਿਨੀਂ ਉਹ ਪਸ਼ੂਆਂ ਨੂੰ ਲੈ ਕੇ ਜੰਗਲ ਵਿਚ ਗਈ ਸੀ ਤਾਂ ਵਿੰਦਰ ਸਿੰਘ ਨੇ ਉਸ ਨੂੰ ਫੜ ਲਿਆ ਤੇ ਉਸ ਦੇ ਮੂੰਹ ਨੂੰ ਬੰਨ੍ਹ ਦਿੱਤਾ। ਕਿਸੇ ਤਰਾਂ ਕੁੜੀ ਨੇ ਭੱਜ ਕੇ ਆਪਣੀ ਇਜ਼ਤ ਬਚਾਈ ,ਜਦੋ ਦੋਸ਼ੀ ਬਲਾਤਕਾਰ ਕਰਨ 'ਚ ਅਸਫਲ ਰਿਹਾ ਤਾਂ ਉਸ ਨੇ ਪਿੱਛੋਂ ਪੱਥਰ ਮਾਰ ਕੇ ਧੀ ਨੂੰ ਜਖ਼ਮੀ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।