ਜਗਮੀਤ ਸਿੰਘ ਨੂੰ ਭਾਰਤ ਆਉਣ ਲਈ ਕੀਤਾ ਗਿਆ ਬੈਨ

by mediateam

ਓਂਟਾਰੀਓ ਡੈਸਕ (Vikram Sehajpal) : ਜਗਮੀਤ ਸਿੰਘ ਕੈਨੇਡਾ ਵਿੱਚ ਉਸ ਸਮੇਂ ਚਰਚਾ ਵਿੱਚ ਆਏ ਸਨ, ਜਦੋਂ ਸਿੱਖ ਕਤਲੇਆਮ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਾਂਗਰਸ ਪਾਰਟੀ ਦੇ ਲੀਡਰ ਕਮਲ ਨਾਥ ਕੈਨੇਡਾ ਦੌਰੇ 'ਤੇ ਗਏ ਸਨ। ਇਸ ਦੌਰਾਨ ਕਮਲ ਨਾਥ ਦਾ ਸਿੱਖਾਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਕੀਤਾ ਗਿਆ ਸੀ। 

ਇਸ ਵਿਰੋਧ ਦੌਰਾਨ ਜਗਮੀਤ ਸਿੰਘ ਨੇ ਅੱਗੇ ਹੋ ਕੇ ਭੂਮਿਕਾ ਨਿਭਾਈ ਸੀ ਜਿਸ ਕਰਕੇ ਭਾਰਤ ਸਰਕਾਰ ਨੇ 2013 ਵਿੱਚ ਜਗਮੀਤ ਸਿੰਘ ਦਾ ਭਾਰਤ ਦਾ ਵੀਜ਼ਾ ਰੱਦ ਕਰ ਦਿੱਤਾ ਸੀ ਅਤੇ ਇਸ ਨੂੰ ਭਾਰਤ ਤੋਂ ਬਲੈਕ ਲਿਸਟ ਸੂਚੀ ਵਿੱਚ ਪਾ ਦਿੱਤਾ ਗਿਆ ਸੀ। ਜਗਮੀਤ ਸਿੰਘ ਭਾਰਤ ਵਿੱਚ ਸਿੱਖਾਂ ਨਾਲ ਹੁੰਦੀਆਂ ਧੱਕੇਸ਼ਾਹੀਆਂ, 1984 ਕਤਲੇਆਮ, ਦਰਬਾਰ ਸਾਹਿਬ 'ਤੇ ਹਮਲੇ ਖਿਲਾਫ਼ ਬੋਲਦੇ ਰਹੇ ਹਨ।