Governor ਤੇ ਸਰਕਾਰ ਵਿਚਾਲੇ ਤਲਖੀ ਬਰਕਰ ! ਹੁਣ ਰਾਜਪਾਲ ਵਿਰੁੱਧ High Court ਜਾਵੇਗੀ AAP

by jaskamal

ਪੱਤਰ ਪ੍ਰੇਰਕ : ਪੰਜਾਬ ਵਿਧਾਨ ਸਭਾ ਦਾ ਅੱਜ ਵਿਸ਼ੇਸ਼ ਇਜਲਾਸ ਹੋਇਆ। ਸੈਸ਼ਨ ਦੇ ਪਹਿਲੇ ਦਿਨ ਹੀ ਭਾਰੀ ਹੰਗਾਮਾ ਹੋਇਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਜਲਾਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜਪਾਲ ਖਿਲਾਫ 30 ਅਕਤੂਬਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਇਤਰਾਜ਼ਾਂ ਦੇ ਮੱਦੇਨਜ਼ਰ ਸਰਕਾਰ ਸਦਨ ਦੀ ਕਾਰਵਾਈ ਦਾ ਕਾਨੂੰਨ ਤੈਅ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ।

ਸੀਐਮ ਮਾਨ ਨੇ ਕਿਹਾ ਕਿ ਰਾਜਪਾਲ ਧਮਕੀਆਂ ਦੇ ਰਹੇ ਹਨ ਕਿ ਇਹ ਸੈਸ਼ਨ ਗੈਰ-ਸੰਵਿਧਾਨਕ ਹੈ ਅਤੇ ਰਾਸ਼ਟਰਪਤੀ ਨੂੰ ਸ਼ਿਕਾਇਤ ਕਰਨਗੇ। ਇੰਨਾ ਹੀ ਨਹੀਂ ਪੰਜਾਬ ਦੇ ਰਾਜਪਾਲ ਨੇ ਧਾਰਾ 356 ਹਟਾਉਣ ਦੀ ਧਮਕੀ ਵੀ ਦਿੱਤੀ ਹੈ।

ਸੀਐਮ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਸਹਿਮਤੀ ਤੋਂ ਬਾਅਦ ਹੀ ਤਿੰਨ ਮਨੀ ਬਿੱਲ ਸਦਨ ਵਿੱਚ ਪੇਸ਼ ਕੀਤੇ ਜਾਣਗੇ। ਦੱਸ ਦਈਏ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਨੇ ਸਦਨ ਵਿੱਚ ਤਿੰਨ ਮਨੀ ਬਿੱਲ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਨਵੰਬਰ ਦੇ ਪਹਿਲੇ ਹਫ਼ਤੇ ਵਿਧਾਨ ਸਭਾ ਦੀ ਬੈਠਕ ਇੱਕ ਵਾਰ ਫਿਰ ਹੋਵੇਗੀ। ਇਸ ਤੋਂ ਬਾਅਦ ਦੋ ਦਿਨਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।