ਬਠਿੰਡਾ ‘ਚ ਕਾਰੋਬਾਰੀ ਦੇ ਮਾਰੀਆਂ ਗੋ/ਲ਼ੀਆਂ, ਘਟਨਾ ਸੀਸੀਟੀਵੀ ‘ਚ ਕੈਦ

by jaskamal

ਪੱਤਰ ਪ੍ਰੇਰਕ : ਬਠਿੰਡਾ ਦੇ ਮਾਲ ਰੋਡ ਵਿਖੇ ਦਿਨ ਦਿਹਾੜੇ ਨਕਾਬਪੋਸ਼ ਹਮਲਾਰਵਾਂ ਨੇ ਮਸ਼ਹੂਰ ਅੰਮ੍ਰਿਤਸਰੀ ਕੁਲਚਾ ਸ਼ਾਪ ਮਾਲਕ ਹਰਜਿੰਦਰ ਸਿੰਘ ਜੌਹਲ ਦਾ ਕਤਲ ਕਰ ਦਿੱਤਾ ਹੈ । ਇਸ ਵਾਰਦਾਤ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੀਸੀਟੀਵੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਉਕਤ ਕਾਰੋਬਾਰੀ ਆਪਣੀ ਦੁਕਾਨ ਦੇ ਬਾਹਰ ਬੈਠਾ ਸੀ ਤਾਂ ਕੋਲੋਂ ਲੰਘ ਰਹੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਤੇ ਫ਼ਰਾਰ ਹੋ ਗਏ।

ਇਸ ਮਾਮਲੇ 'ਚ ਸੀਨੀਅਰ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਨੂੰ ਵਾਰਦਾਤ ਸਬੰਧੀ ਪਤਾ ਲੱਗਾ ਤਾਂ ਉਹ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਵਲੋਂ ਇਸ ਮਾਮਲੇ 'ਚ ਸੀਸੀਟੀਵੀ ਫੁਟੇਜ ਖੰਘਾਲੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਕਤਲ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ ਹੈ ਪਰ ਪੁਲਿਸ ਇਸ ਮਾਮਲੇ ਨੂੰ ਜਲਦ ਹੱਲ ਕਰ ਦੇਵੇਗੀ।

https://twitter.com/officeofssbadal/status/1718270734378905898?ref_src=twsrc%5Etfw%7Ctwcamp%5Etweetembed%7Ctwterm%5E1718270734378905898%7Ctwgr%5E9d9495d33e7cee6ba143e10d85ea07a2279c1d12%7Ctwcon%5Es1_&ref_url=https%3A%2F%2Fwww.etvbharat.com%2Fpunjabi%2Fpunjab%2Fstate%2Fbathinda%2Fmiscreants-shot-a-businessman-in-broad-daylight-in-bathinda-victim-died-in-the-hospital%2Fpb20231028213542494494544

ਸੁਖਬੀਰ ਬਾਦਲ ਨੇ ਪ੍ਰਗਟਾਈ ਚਿੰਤਾ : ਇਸ ਘਟਨਾ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਵੀ ਚਿੰਤਾ ਜਾਹਿਰ ਕੀਤੀ ਗਈ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ "ਬਠਿੰਡਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਜੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਅਜਿਹੀਆਂ ਘਟਨਾਵਾਂ ਆਮ ਹੋ ਗਈਆਂ ਹਨ। ਸਮੁੱਚੇ ਵਪਾਰੀ ਵਰਗ 'ਚ ਡਰ ਦਾ ਮਾਹੌਲ ਹੈ।