ਸੰਤ ਬਾਬਾ ਬੀਰਮ ਦਾਸ, ਸੰਤ ਬਾਬਾ ਪੂਰਨ ਦਾਸ ਤੇ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੋੜਾ ਵਾਲਿਆਂ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

by mediateam

ਮਲੇਰਕੋਟਲਾ (ਇੰਦਰਜੀਤ ਸਿੰਘ ਚਾਹਲ) : ਸੰਤ ਬਾਬਾ ਬੀਰਮ ਦਾਸ, ਸੰਤ ਬਾਬਾ ਪੂਰਨ ਦਾਸ ਤੇ ਸੰਤ ਬਾਬਾ ਬਲਵੰਤ ਸਿੰਘ ਸਿੱਧਸਰ ਸਿਹੋੜਾ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸੰਤ ਬਾਬਾ ਬਲਵੰਤ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਭੋਗੀਵਾਲ, ਬਾਲੇਵਾਲ ਸਾਹਿਬ ਵਿਖੇ ਸਾਲਾਨਾ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ । ਇਸ ਮੌਕੇ ਬਹਿੰਗਮ ਜਥੇ ਤੋਂ ਇਲਾਵਾ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਤੇ ਹੋਰ ਪ੍ਰਸਿੱਧ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।ਸਮਾਗਮ ਦੌਰਾਨ 11 ਅਖੰਡ ਪਾਠ ਦੇ ਭੋਗ ਪਾਏ ਗਏ। 

ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਨੇ ਦੱਸਿਆ ਕਿ ਬਾਬਾ ਬਲਵੰਤ ਸਿੰਘ ਨੇ ਆਪਣੇ ਜੀਵਨ ਕਾਲ ਦੌਰਾਨ ਧਰਮ ਦਾ ਪ੍ਰਚਾਰ ਕੀਤਾ ਤੇ 21 ਲੱਖ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਇਆ । ਧਾਰਮਿਕ ਸਮਾਗਮ ਤੋਂ ਇਲਾਵਾ ਬਾਬਾ ਪੂਰਨ ਦਾਸ ਅਖਾੜਾ ਡੂਮਛੇੜੀ ਵਲੋਂ ਕੁਸ਼ਤੀਆਂ ਦੇ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ 100 ਤੋਂ ਵੱਧ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ ਤੇ ਫਸਵੇਂ ਮੁਕਾਬਲਿਆਂ ਦੌਰਾਨ ਪਰਮਿੰਦਰ ਡੂਮਛੇੜੀ ਤੇ ਕਮਲਜੀਤ ਡੂਮਛੇੜੀ ਨੇ ਜਿੱਤਾਂ ਦਰਜ ਕੀਤੀਆਂ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ, ਸੰਤਾਂ ਮਹਾਂਪੁਰਸ਼ਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਜੱਗਾ ਸਿੰਘ, ਸੰਤ ਕੁਲਦੀਪ ਸਿੰਘ ਮੋਨੀ, ਸੰਤ ਹਰਮੀਤ ਸਿੰਘ, ਸੰਤ ਯਾਦਵਿੰਦਰ ਸਿੰਘ, ਸੰਤ ਅਮਰ ਸਿੰਘ, ਸੰਤ ਚਰਨਜੀਤ ਸਿੰਘ, ਸੰਤ ਮਨੋਹਰ ਸਿੰਘ, ਮਹੰਤ ਬਲਜੀਤ ਦਾਸ, ਮਹੰਤ ਸ਼ੇਰਜੰਗ ਸਿੰਘ, ਜਨਰਲ ਸਕੱਤਰ ਗਿਆਨੀ ਬਾਬੂ ਸਿੰਘ, ਜਗਦੀਸ਼ ਸਿੰਘ, ਸੰਤ ਜਗਦੇਵ ਸਿੰਘ, ਸੰਤ ਲਾਭ ਸਿੰਘ, ਸੰਤ ਹਰਦੀਪ ਸਿੰਘ, ਸੰਤ ਮੱਖਣ ਦਾਸ, ਪਾਲੀ ਮਨਜਿੰਦਰ ਸਿੰਘ ਸਿੱਧਵਾਂ ਯੂ.ਐਸ.ਏ., ਜਥੇਦਾਰ ਸਤਵੰਤ ਸਿੰਘ, ਜਥੇਦਾਰ ਮਹਿੰਦਰ ਸਿੰਘ, ਮੈਨੇਜਰ ਪਰਮਜੀਤ ਸਿੰਘ, ਜਥੇਦਾਰ ਭੋਲਾ ਸਿੰਘ, ਜਥੇਦਾਰ ਭਜਨ ਸਿੰਘ, ਮੇਜਰ ਸਿੰਘ, ਸਤਨਾਮ ਸਿੰਘ, ਜਥੇਦਾਰ ਤੀਰਥ ਸਿੰਘ, ਨਾਰੰਗ ਸਿੰਘ, ਕੇਸਰ ਸਿੰਘ, ਹਰਨੇਕ ਸਿੰਘ, ਜਥੇਦਾਰ ਜਗੀਰ ਸਿੰਘ, ਗੁਰਚਰਨ ਸਿੰਘ, ਗਗਨਦੀਪ ਸਿੰਘ, ਅਮੋਲਕ ਸਿੰਘ, ਨੰਬਰਦਾਰ ਅਵਤਾਰ ਸਿੰਘ ਸਿੱਧੂ, ਲੀਲਾ ਸਿੰਘ, ਮੈਨੇਜਰ ਦੀਦਾਰ ਸਿੰਘ, ਸੁਰਜੀਤ ਸਿੰਘ ਨੱਤ, ਗੋਰਾ ਸਿੰਘ, ਜੱਗਰ ਸਿੰਘ, ਜਥੇਦਾਰ ਰਘਬੀਰ ਸਿੰਘ, ਅਵਤਾਰ ਸਿੰਘ, ਭਗਵੰਤ ਸਿੰਘ, ਗੁਰਮੁਖ ਸਿੰਘ, ਗੱਜਣ ਸਿੰਘ, ਰਾਂਝਾ ਸਿੰਘ, ਆਤਮਾ ਸਿੰਘ, ਗੁਰਜੰਟ ਸਿੰਘ, ਪਰਮਿੰਦਰ ਸਿੰਘ, ਇਕਬਾਲ ਭੁੱਲਰ, ਅਮਰੀਕ ਸਿੰਘ, ਸੰਤੋਖ ਸਿੰਘ, ਸੁਰਜੀਤ ਸਿੰਘ, ਰਾਜਵਿੰਦਰ ਸਿੰਘ, ਹਰਬੰਸ ਸਿੰਘ, ਬੀਬੀ ਭਗਤਨੀ, ਬੀਬੀ ਦਲਜੀਤ ਕੌਰ, ਬੀਬੀ ਬਲਜਿੰਦਰ ਕੌਰ, ਮਾਤਾ ਅਮਰਜੀਤ ਕੌਰ, ਬੀਬੀ ਸੁਰਜੀਤ ਕੌਰ ਤੇ ਹੋਰ ਸੰਗਤਾਂ ਹਾਜ਼ਰ ਸਨ ।