ਗੁਰਦੁਆਰਾ ਟਾਹਲੀ ਸਾਹਿਬ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

by

ਕਪੂਰਥਲਾ : ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਂਵੀ ਪਿੰਡ ਬਲ੍ਹੇਰਖਾਨਪੁਰ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮੁੱਖ ਸੇਵਾਦਾਰ ਸੰਤ ਬਾਬਾ ਦਇਆ ਸਿੰਘ ਜੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੇ ਸਬੰਧ ਵਿਚ ਸ਼੍ਰੀ ਤਿੰਨ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਭਾਈ ਜਸਵਿੰਦਰ ਸਿੰਘ ਕੀਰਤਨੀ ਜੱਥਾ, ਗਿਆਨੀ ਗੁਰਦੀਪ ਸਿੰਘ ਦੀਪਕ ਢਾਡੀ ਜੱਥਾ, ਬੀਬੀ ਨਵਜੋਤ ਕੌਰ ਤੇ ਜਸਪ੍ਰੀਤ ਕੌਰ ਕਵੀਸ਼ਰ, ਭਾਈ ਲਖਵਿੰਦਰ ਸਿੰਘ ਕਵੀਸ਼ਰ ਆਦਿ ਜੱਥਿਆਂ ਨੇ ਸੰਗਤ ਨੂੰ ਖਾਲਸਾ ਪੰਥ ਸਾਜਨਾ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ। 

ਸਮਾਗਮ ਮੌਕੇ ਸੰਗਤਾਂ ਵਾਸਤੇ ਚਾਹ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।ਇਸ ਤੋਂ ਪਹਿਲਾ ਤੜਕਸਾਰ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਰੋਵਰ ਵਿਚ ਇਸ਼ਨਾਨ ਕਰਕੇ ਮੱਥਾ ਟੇਕਿਆ ਤੇ ਹਾਜ਼ਰੀ ਭਰੀ। ਇਸ ਮੌਕੇ 'ਤੇ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ, ਬਾਬਾ ਬੋਤਾ ਸਿੰਘ ਖਾਲਸਾ, ਭਾਈ ਜਸਪ੍ਰੀਤ ਸਿੰਘ ਤਰਨਾ ਦਲ, ਬਿਕਰਮਜੀਤ ਸਿੰਘ, ਜੁਗਰਾਜ ਸਿੰਘ, ਗੁਰਪ੍ਰਤਾਪ ਸਿੰਘ, ਜਸਪ੍ਰੀਤ ਸਿੰਘ, ਸਿਮਰਜੋਤ ਸਿੰਘ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।