ਅਫ਼ਗਾਨਿਸਤਾਨ: ਕਾਬੁਲ ‘ਚ ਲੜੀਵਾਰ ਬੰਬ ਧਮਾਕੇ, ਹੁਣ ਤਕ 5 ਦੀ ਮੌਤ, 10 ਜ਼ਖ਼ਮੀ

by

ਕਾਬੁਲ: ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਬੰਬ ਧਮਾਕਿਆਂ ਦੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਤੋਂ ਬਾਅਦ ਇਕ ਲੜੀਵਾਰ ਤਿੰਨ ਧਮਾਕੇ ਹੋਏ ਹਨ। ਅਧਿਕਾਰੀਆਂ ਅਨੁਸਾਰ ਧਮਾਕੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਅਫ਼ਗਾਨ ਪੁਲਿਸ ਦਾ ਕਹਿਣਾ ਹੈ ਕਿ ਇਕ ਆਤਮਘਾਤੀ ਹਮਲਾਵਰ ਨੇ ਮੁਲਜ਼ਾਮਾਂ ਨੂੰ ਲੈ ਕੇ ਰਹੀ ਬੱਸ ਸਾਹਮਣੇ ਖ਼ੁਦ ਨੂੰ ਉੱਡਾ ਲਿਆ। ਗ੍ਰਹਿ ਮੰਤਰਾਲੇ ਦੇ ਬੁਲਾਰੇ ਰਸਰਤ ਰਹੀਮੀ ਨੇ ਕਿਹਾ ਕਿ ਮਾਰੇ ਗਏ ਲੋਕ ਸਰਕਾਰੀ ਮੁਲਾਜ਼ਮ ਸਨ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਹੋ ਸਕਦੀ ਹੈ।

ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਦੱਸਿਆ ਕਿ ਪਹਿਲਾ ਧਮਾਕਾ ਸਥਾਨਕ ਸਮੇਂ ਅਨੁਸਾਰ ਸਵੇਰੇ 8.10 ਵਜੇ ਹੋਇਆ, ਜਦੋਂ ਇਕ ਆਤਮਘਾਤੀ ਹਮਲਾਵਰ ਨੇ ਪੂਰਬੀ ਕਾਬੁਲ 'ਚ ਇਕ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਇਲਾਵਾ ਸਵੇਰੇ ਦੋ ਧਮਾਕੇ ਹੋਰ ਹੋਏ। ਫਿਲਹਾਲ ਦੋਵਾਂ ਧਮਾਕਿਆਂ ਦੀ ਜ਼ਿਆਦਾ ਜਾਣਕਾਰੀ ਉਪਲਬਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਸਮੂਹ ਨੇ ਹਮਲਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।