550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਜ਼ਿਲਾ ਪੱਧਰੀ ਖੇਡ ਟੂਰਨਾਮੈਂਟ 19 ਤੋਂ

by

ਕਪੂਰਥਲਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਪੱਧਰੀ ਖੇਡ ਟੂਰਨਾਮੈਂਟ ਮਿਤੀ 19 ਅਤੇ 20 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਅਤੇ ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਸ. ਬਲਦੇਵ ਸਿੰਘ ਟੀਟਾ ਨੇ ਦੱਸਿਆ ਕਿ ਸਾਲ 2019 ਦੀਆਂ ਕਪੂਰਥਲਾ ਜ਼ਿਲੇ ਦੀਆਂ ਖੇਡਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੀਆਂ, ਜਿਸ ਦੇ ਪਹਿਲੇ ਪੜਾਅ ਵਿਚ ਮਿਤੀ 19 ਅਤੇ 20 ਜੁਲਾਈ ਨੂੰ ਅੰਡਰ-19 ਲੜਕੇ-ਲੜਕੀਆਂ ਦਾ ਬਾਸਕਿਟਬਾਲ ਟੂਰਨਾਮੈਂਟ ਹੋਵੇਗਾ।

ਉਨਾਂ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਪੂਰਥਲਾ ਇੰਜ: ਡੀ. ਪੀ. ਐਸ ਖਰਬੰਦਾ ਵੱਲੋਂ ਮਿਤੀ 10 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਕਪੂਰਥਲਾ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਉਦਘਾਟਨੀ ਸਮਾਰੋਹ ਵਿਚ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੀਆਂ ਬਾਸਕਿਟਬਾਲ ਅੰਡਰ-19 ਟੀਮਾਂ ਭਾਗ ਲੈਣਗੀਆਂ ਅਤੇ ਕਪੂਰਥਲਾ ਬਲਾਕ ਦੇ ਸਮੂਹ ਸਕੂਲ ਮੁਖੀ ਇਸ ਮੌਕੇ ਸ਼ਿਰਕਤ ਕਰਨਗੇ। ਉਨਾਂ ਦੱਸਿਆ ਕਿ ਇਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਅਕੈਡਮੀ ਲੱਖਣ ਕਲਾਂ ਦੇ ਖਿਡਾਰੀ ਵਿਸ਼ੇਸ਼ ਤੌਰ 'ਤੇ ਗਤਕੇ ਦੇ ਜੌਹਰ ਦਿਖਾੳਣਗੇ।

ਉਨਾਂ ਦੱਸਿਆ ਕਿ ਇਸ ਟੂਰਨਾਮੈਂਟ ਦੇ ਸੁਚਾਰੂ ਪ੍ਰਬੰਧਾਂ ਲਈ ਲੈਕਚਰਾਰ ਸੁਖਵਿੰਦਰ ਸਿੰਘ ਨੂੰ ਵਿਸ਼ੇਸ਼ ਆਰਗੇਨਾਈਜ਼ਰ ਲਗਾਇਆ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਦਲਜੀਤ ਕੌਰ, ਪ੍ਰਿੰਸੀਪਲ ਬਲਵਿੰਦਰ ਸਿੰਘ ਬੱਟੂ, ਪ੍ਰਿੰਸੀਪਲ ਰਮਾ ਬਿੰਦਰਾ, ਲੈਕਚਰਾਰ ਵੀਰ ਕੌਰ, ਸੁਰਜੀਤ ਸਿੰਘ ਮੋਠਾਂਵਾਲ, ਕੁਲਜੀਤ ਸਿੰਘ ਬੱਲ, ਸਤਨਾਮ ਸਿੰਘ ਫਗਵਾੜਾ, ਪਰਮਜੀਤ ਸਿੰਘ ਖੈੜਾ ਦੋਨਾ, ਪਰਮਜੀਤ ਸਿੰਘ ਚਾਚੋਕੀ, ਸ਼ਾਮ ਲਾਲ ਫਗਵਾੜਾ, ਅਜੀਤਪਾਲ ਸਿੰਘ, ਰਣਜੀਤ ਸਿੰਘ, ਜਸਵਿੰਦਰ ਕੌਰ ਕਾਦੂਪੁਰ ਤੇ ਹੋਰ ਹਾਜ਼ਰ ਸਨ।