ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ 1 ਤੋਂ 3 ਨਵੰਬਰ ਤੱਕ

by mediateam

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾੳੂਂਡ ਸ਼ੋਅ ਪ੍ਰੋਗਰਾਮ 1 ਤੋਂ 3 ਨਵੰਬਰ ਤੱਕ ਪਾਰਕਿੰਗ ਏਰੀਆ, ਸ਼ਹੀਦ ੳੂਧਮ ਸਿੰਘ ਚੌਕ, ਸੁਲਤਾਨਪੁਰ ਲੋਧੀ ਵਿਖੇ ਹੋਵੇਗਾ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਸੰਗਤਾਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ ਦੀ ਛਹਿਬਰ ਲਗਾਉਣਗੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ 1 ਤੋਂ 3 ਨਵੰਬਰ ਤੱਕ ਡਿਜੀਟਲ ਮਿੳੂਜ਼ੀਅਮ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਦੇ ਦੇਖਣ ਲਈ ਤਿੰਨੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5.30 ਵਜੇ ਤੱਕ ਖੁੱਲਾ ਰਹੇਗਾ। ਉਨਾਂ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਉਜ਼ੀਅਮ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ 2 ਤੇ 3 ਨਵੰਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਾ ਲਾਈਟ ਐਂਡ ਸਾੳੂਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6.15 ਤੋਂ 7 ਵਜੇ ਅਤੇ ਰਾਤ 7.45 ਤੋਂ 8.30 ਵਜੇ ਤੱਕ ਹੋਣਗੇ। 

ਉਨਾਂ ਦੱਸਿਆ ਕਿ ਰੰਗਦਾਰ ਦਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾੳੂਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਉਨਾਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ।