ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਣਿਆ ਹੜ੍ਹ ਵਰਗਾ ਮਾਹੌਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਕਈ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ । ਪਟਿਆਲਾ ਨਦੀ ਤੇ ਛੋਟੀ ਨਦੀ ਦਾ ਪਾਣੀ ਬੈਕ ਮਾਰਨ ਕਾਰਨ 50 ਫੀਸਦੀ ਪਟਿਆਲਾ ਪਾਣੀ ਅੰਦਰ ਵੜਿਆ ਹੋਇਆ ਤੇ ਪੂਰੀ ਤਰ੍ਹਾਂ ਹੜ੍ਹ ਵਰਗਾ ਮਾਹੌਲ ਹੈ। ਇਨ੍ਹਾਂ ਹਾਲਾਤਾਂ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਬਚਾਅ ਟੀਮਾਂ ਨੂੰ ਵੀ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ।

ਦੱਸਿਆ ਜਾ ਰਿਹਾ ਜ਼ਿਲ੍ਹੇ 'ਚ ਆਉਣ ਵਾਲੇ 24 ਘੰਟਿਆਂ 'ਚ ਹਾਲਾਤ ਬੇਹੱਦ ਖਤਰਨਾਕ ਬਣ ਸਕਦੇ ਹਨ। ਭਾਰੀ ਬਰਸਾਤ ਕਾਰਨ ਬਣੇ ਮਾਹੌਲ ਨੂੰ ਦੇਖਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਰਾਤ ਗਰਾਉਡ ਜ਼ੀਰੋ 'ਤੇ ਡਟੇ ਰਹੇ। ਉਨ੍ਹਾਂ ਨੇ ਦੇਰ ਰਾਤ ਰਾਜਪੁਰਾ 'ਚ ਹਸਪਤਾਲ 'ਚੋ ਮਰੀਜ਼ਾਂ ਨੂੰ ਦੂਜੇ ਹਸਪਤਾਲ ਸਿਫਤ ਕਰਵਾਇਆ ਤੇ ਚਿਤਕਾਰਾ ਯੂਨੀਵਰਸਿਟੀ 'ਚੋ 1000 ਵਿਦਿਆਰਥੀ ਕੱਢਵਾਏ ਸਨ ।