ਭਗੋੜਾ ਅੰਮ੍ਰਿਤਪਾਲ ਹੁਣ ਕਰ ਰਿਹਾ ਪਾਕਿਸਤਾਨ ਭੱਜਣ ਦੀ ਤਿਆਰੀ!

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਅੰਮ੍ਰਿਤਪਾਲ ਹੁਣ ਪਾਕਿਸਤਾਨ ਭੱਜਣ ਦੀ ਤਿਆਰੀ ਕਰ ਰਿਹਾ ਹੈ। ਦੱਸ ਦਈਏ ਕਿ ਬੀਤੀ ਦਿਨੀਂ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੁਰਦਾਸਪੁਰ, ਅੰਮ੍ਰਿਤਸਰ ਸਮੇਤ ਕਈ ਥਾਵਾਂ 'ਤੇ ਪੋਸਟਰ ਲਗਾਏ ਗਏ । ਪੋਸਟਰ 'ਚ ਲਿਖਿਆ : ਭਗੋੜਾ ਹੋਏ ਅੰਮ੍ਰਿਤਪਾਲ ਦੀ ਸੂਚਨਾ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ ,ਹੇਠਾਂ 2 ਨੰਬਰ ਵੀ ਜਾਰੀ ਕੀਤੇ ਗਏ ਹਨ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੇ ਰਾਜਸਥਾਨ 'ਚ ਲੁਕੇ ਹੋਣ ਦਾ ਖਦਸ਼ਾ ਹੈ, ਉੱਥੇ ਹੀ ਪੰਜਾਬ ਪੁਲਿਸ ਵਲੋਂ ਰਾਜਸਥਾਨ ਦੇ ਹਨੂੰਮਾਨਗੜ੍ਹ ਤੇ ਹੋਰ ਵੀ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਪੁਲਿਸ ਨੇ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ ,ਜਿਸ ਕੋਲੋਂ ਅੰਮ੍ਰਿਤਪਾਲ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ । ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 5 ਜ਼ਿਲ੍ਹਿਆਂ 'ਚ ਪੁਲਿਸ ਅਲਰਟ ਜਾਰੀ ਕੀਤਾ ਗਿਆ । ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕਾਫਲੇ ਨੂੰ ਘੇਰ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਵਲੋਂ ਪਹਿਲਾਂ 360 ਸਿੱਖ ਨੌਜਵਾਨਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ , ਜਿਨ੍ਹਾਂ 'ਚੋ 348 ਨੂੰ ਰਿਹਾਅ ਕਰ ਦਿੱਤਾ ਗਿਆ। ਪਿਛਲੇ ਦਿਨੀਂ ਪੰਜਾਬ ਨੇ ਅੰਮ੍ਰਿਤਪਾਲ ਦੇ ਕਰੀਬੀ ਸਾਥੀ ਪਪਲਪ੍ਰੀਤ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਨੂੰ ਪੁੱਛਗਿੱਛ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ।