ਸੰਸਦ ਮੈਂਬਰ ਅਮਰ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖ ਕੀਤੀ ਇਹ ਮੰਗ

by jaskamal

ਪੱਤਰ ਪ੍ਰੇਰਕ : ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰ ਰਹੇ ਹਨ ਅਤੇ ਦਿੱਲੀ ਕੂਚ ਲਈ ਡਟੇ ਹੋਏ ਹਨ। ਇਸ ਦੇ ਚੱਲਦੇ ਕਿਸਾਨ ਪੰਜਾਬ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਹਨ, ਕਿਉਂਕਿ ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੁਰੀ ਤਰ੍ਹਾਂ ਬੈਰੀਕੇਡਿੰਗ ਕੀਤੀ ਹੋਈ ਹੈ ਤੇ ਨਾਲ ਹੀ ਹੰਝੂ ਗੈਸ ਦੇ ਗੋਲੇ ਛੱਡਣ ਨਾਲ ਗੋਲੀਆਂ ਵੀ ਚਲਾਈਆਂ ਗਈਆਂ। ਜਿਸ ਨਾਲ ਪੰਜ ਤੋਂ ਛੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਵੀ ਹੋਏ ਹਨ।

ਉਧਰ ਕਿਸਾਨਾਂ ਦੇ ਹੱਕ 'ਚ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਂਸਦ ਡਾ. ਅਮਰ ਸਿੰਘ ਨੇ ਆਵਾਜ਼ ਚੁੱਕੀ ਹੈ। ਜਿਸ ਦੇ ਚੱਲਦੇ ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਚਿੱਠੀ ਲਿਖੀ ਹੈ ਅਤੇ ਨਾਲ ਹੀ ਵਿਸ਼ੇਸ਼ ਸੈਸ਼ਨ ਬਲਾਉੇਣ ਦੀ ਮੰਗ ਵੀ ਕੀਤੀ ਹੈ। ਜਿਸ 'ਚ ਸਾਂਸਦ ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਸਪੀਕਰ ਤੋਂ ਵਿਸ਼ੇਸ਼ ਸੈਸ਼ਨ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਸਾਂਸਦ ਨੇ ਕਿਹਾ ਕਿ ਉਨ੍ਹਾਂ ਚਿੱਠੀ 'ਚ ਲਿਖਿਆ ਕਿ ਸਪੀਕਰ ਸੈਸ਼ਨ ਬਲਾਉਣ ਜਿਸ 'ਚ ਸਾਰੇ ਲੋਕ ਸਭਾ ਮੈਂਬਰ ਬੈਠ ਕੇ ਕਿਸਾਨਾਂ ਦੀ ਐਮਐਸਪੀ ਸਣੇ ਸਾਰੀਆਂ ਮੰਗਾਂ 'ਤੇ ਵਿਚਾਰ ਕਰਕੇ ਕਾਨੂੰਨ ਬਣਾਇਆ ਜਾਵੇ ਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਹੱਲ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਪ੍ਰਧਾਨ ਮੰਤਰੀ ਤੇ ਸਪੀਕਰ ਨੂੰ ਕਹਿ ਕੇ ਵਿਸ਼ੇਸ਼ ਸੈਸ਼ਨ ਬਲਾਉਣ ਦੀ ਮੰਗ ਕਰਨ ਕਿਉਂਕਿ ਕਿਸਾਨ ਬਾਰਡਰਾਂ 'ਤੇ ਬੈਠੇ ਹੋਏ ਹਨ ਅਤੇ ਹਰਿਆਣਾ ਦੀ ਪੁਲਿਸ ਤਸ਼ੱਦਦ ਕਰ ਰਹੀ ਹੈ।

ਸੰਸਦ ਮੈਂਬਰ ਨੇ ਕਿਹਾ ਕਿ ਸੰਘਰਸ਼ 'ਚ ਹਰਿਆਣਾ ਪੁਲਿਸ ਦੀ ਗੋਲੀ ਨਾਲ ਇੱਕ ਨੌਜਵਾਨ ਕਿਸਾਨ ਸ਼ੁੱਭਕਰਨ ਦੀ ਮੌਤ ਹੋ ਗਈ ਤੇ ਜਦਕਿ ਹੋਰ ਪੰਜ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ ਤੇ ਨਾਲ ਹੀ ਸੈਂਕੜੇ ਦੀ ਗਿਣਤੀ 'ਚ ਕਿਸਾਨ ਜ਼ਖਮੀ ਵੀ ਹਨ। ਉਨ੍ਹਾਂ ਕਿਹਾ ਕਿ ਹੋਰ ਕਿੰਨੇ ਕਿਸਾਨਾਂ ਦੀ ਜਾਨ ਅਸੀਂ ਲੈਣੀ ਹੈ ਤੇ ਨਾ ਹੀ ਪੰਜਾਬ ਸਰਕਾਰ ਨੇ ਹੁਣ ਤੱਕ ਕੋਈ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗਾਂ ਨੂੰ ਲੈਕੇ ਸਾਰਿਆਂ ਨੂੰ ਅਪੀਲ ਕਰਨੀ ਚਾਹੀਦੀ ਕਿ ਵਿਸ਼ੇਸ਼ ਸੈਸ਼ਨ ਬੁਲਾ ਕੇ ਕਿਸਾਨਾਂ ਦੀ ਮੰਗਾਂ ਨੂੰ ਮੰਨ ਕੇ ਕਾਨੂੰਨ ਬਣਾਇਆ ਜਾਵੇ।