ਗੁਆਂਢ ‘ਚ ਰਹਿੰਦਾ ਨੌਜਵਾਨ ਨਾਬਾਲਗਾ ਨੂੰ ਅਗਵਾ ਕਰ ਕੇ ਕਈ ਦਿਨਾਂ ਤਕ ਕਰਦਾ ਰਿਹਾ ਜਬਰ ਜਨਾਹ

by

ਲੁਧਿਆਣਾ: ਨੌਜਵਾਨ ਵੱਲੋਂ ਨਾਬਾਲਗ ਲੜਕੀ ਨਾਲ ਕਈ ਦਿਨਾਂ ਤਕ ਜਬਰ ਜਨਾਹ ਕਰਨ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੇ ਬਿਆਨਾਂ ਉੱਪਰ ਸਰਕਾਰੀ ਫਲੈਟ ਗਿਆਸਪੁਰਾ ਦੇ ਵਾਸੀ ਮੁਲਜ਼ਮ ਖ਼ਿਲਾਫ਼ ਜਬਰ ਜਨਾਹ ਦਾ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੜਕੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਗੁਆਂਢ 'ਚ ਹੀ ਰਹਿੰਦਾ ਹੈ। ਕੁਝ ਦਿਨ ਪਹਿਲਾਂ ਨੌਜਵਾਨ ਉਸ ਦੀ 14 ਵਰ੍ਹਿਆਂ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਆਪਣੇ ਘਰ ਲੈ ਗਿਆ ਜਿੱਥੇ ਉਹ ਕਈ ਦਿਨਾਂ ਤਕ ਉਸ ਦੀ ਇੱਜ਼ਤ ਨਾਲ ਖੇਡਦਾ ਰਿਹਾ। ਲੜਕੀ ਦਾ ਪਰਿਵਾਰ ਉਸ ਨੂੰ ਲਗਾਤਾਰ ਤਲਾਸ਼ ਰਿਹਾ ਸੀ। ਨੌਜਵਾਨ ਦੇ ਚੁੰਗਲ 'ਚੋਂ ਜਿਉਂ ਹੀ ਲੜਕੀ ਬਾਹਰ ਆਈ, ਉਸ ਨੇ ਮਾਪਿਆਂ ਨੂੰ ਆਪਣੇ ਉੱਪਰ ਹੋਏ ਜ਼ੁਲਮਾਂ ਬਾਰੇ ਦੱਸਿਆ।

ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੇ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ। ਕਾਬੂ ਕੀਤੇ ਜਾਣ ਤੋਂ ਬਾਅਦ ਮੁਲਜ਼ਮ ਦੀ ਉਮਰ ਬਾਰੇ ਪਤਾ ਲੱਗ ਸਕੇਗਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।