ਜੁਲਾਈ ਮਹੀਨੇ ਦੀ ਸ਼ੁਰੂਆਤ ‘ਚ ਮਾਨਸੂਨ ਦਾ ਪ੍ਰਭਾਵ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ 'ਚ ਸਵੇਰ ਦੀ ਸ਼ੁਰੂਆਤ ਕਾਲੇ ਬਦਲਾਂ ਨਾਲ ਹੋਈ ਤੇ ਕਈ ਥਾਵਾਂ ਤੇ ਭਾਰੀ ਮੀਂਹ ਦੇਖਣ ਨੂੰ ਮਿਲਿਆ , ਉੱਥੇ ਹੀ ਜੁਲਾਈ ਮਹੀਨੇ ਦੇ ਪਹਿਲੇ ਹਫਤੇ ਹੀ ਮਾਨਸੂਨ ਨੇ ਪੰਜਾਬ ਦੇ ਕਈ ਇਲਾਕਿਆਂ 'ਚ ਆਪਣਾ ਪ੍ਰਭਾਵ ਦਿਖਾਇਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਹਨ੍ਹੇਰੀ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ। 9 ਜੁਲਾਈ ਨੂੰ ਸੂਬੇ ਭਰ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਆਸਾਰ ਹਨ। ਅੱਜ ਸਵੇਰੇ ਵੀ ਕਈ ਇਲਾਕਿਆਂ ਵਿੱਚ ਮੀਂਹ ਨਾਲ ਭਾਰੀ ਤੂਫ਼ਾਨ ਦੇਖਣ ਨੂੰ ਮਿਲਿਆ। ਪੰਜਾਬ ਦੇ ਕਈ ਖੇਤਰਾਂ ਵਿੱਚ ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ। ਬੀਤੀ ਦਿਨੀ ਤਾਪਮਾਨ ਵਿਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ਼ ਕੀਤਾ ਗਿਆ, ਜੋ ਔਸਤਨ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਦੱਸ ਦਈਏ ਕਿ ਸੂਬੇ ਵਿੱਚ ਸਭ ਤੋਂ ਵੱਧ ਤੋਮਾਨ ਸਮਰਾਲਾ ਜ਼ਿਲ੍ਹਾ ਲੁਧਿਆਣਾ ਦਾ 36.3 ਡਿਗਰੀ ਸੈਲਸੀਅਸ ਰਿਹਾ।