ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰਾਈ, 11 ਪੁਲਿਸ ਮੁਲਾਜ਼ਮ ਜ਼ਖ਼ਮੀ

by jagjeetkaur

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ: ਪੰਜਾਬ ਵਿੱਚ ਪਿਛਲੇ ਕੁੱਝ ਸਮੇਂ ਤੋਂ ਧੁੰਦ ਦਾ ਕਹਿਰ ਜਾਰੀ ਹੈ। ਜਿਸ ਕਾਰਨ ਹਰ ਰੋਜ਼ ਹੀ ਸੜਕ ਹਾਦਸੇ ਵਾਪਰ ਰਹੇ ਹਨ। ਅੱਜ ਯਾਨੀ ਸ਼ਨੀਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਇੱਕ ਬੱਸ ਪਿੰਡ ਚਢੇਵਾਂ ਨੇੜੇ ਸੜਕ ‘ਤੇ ਖੜ੍ਹੇ ਟਰੱਕ ਨਾਲ ਜਾ ਟਕਰਾਈ ਜਿਸ ਨਾਲ ਹਾਦਸਾ ਵਾਪਰ ਗਿਆ। ਬੱਸ ਵਿਚ ਸਵਾਰ 21 ਪੁਲਿਸ ਮੁਲਾਜ਼ਮ ਡਿਊਟੀ ਲਈ ਜਲੰਧਰ ਜਾ ਰਹੇ ਸਨ।

ਹਾਦਸੇ ਦੌਰਾਨ 11 ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਕ ਮੁਲਾਜ਼ਮ ਦੀ ਬਾਂਹ ਟੁੱਟ ਗਈ ਅਤੇ ਤਿੰਨ ਮੁਲਾਜ਼ਮਾਂ ਦੀਆਂ ਪੱਸਲੀਆਂ ’ਤੇ ਸੱਟਾਂ ਲੱਗੀਆਂ। ਜ਼ਖਮੀ ਹੋਏ ਪੁਲਿਸ ਅਧਿਕਾਰੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।