ਕੈਨੇਡਾ ‘ਚ ਸੜ੍ਹਕ ‘ਤੇ ਔਰਤ ਦੀ ਕੁੱਟਮਾਰ ਕਰਨ ਵਾਲਾ ਪੰਜਾਬੀ ਗ੍ਰਿਫਤਾਰ

by mediateam

ਬਰੈਂਪਟਨ ਡੈਸਕ (Vikram Sehajpal) : ਕੈਨੇਡਾ ਦੇ ਬਰੈਂਪਟਨ ਸ਼ੇਰ ਤੋਂ ਕੁਝ ਦਿਨ ਪਹਿਲਾ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਪੰਜਾਬੀ ਵਿਅਕਤੀ ਔਰਤ ਨਾਲ ਘਰ ਦੇ ਬਾਹਰ ਸੜ੍ਹਕ 'ਤੇ ਕੁਟਮਾਰ ਕਰ ਰਿਹਾ ਸੀ। ਤੁਹਾਨੂੰ ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ 37 ਸਾਲਾ ਵਿਅਕਤੀ ਬਰੈਂਪਟਨ ਦਾ ਵਸਨੀਕ ਹੈ ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੀਲ ਪੁਲਿਸ ਨੇ ਕਾਰਵਾਈ ਕਰਦਿਆਂ ਉਸਨੂੰ ਗ੍ਰਿਫਤਾਰ ਕਰ ਲਿਆ ਹੈ। 

ਪੀਲ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਵੀਡੀਓ 23 ਨਵੰਬਰ ਦੀ ਹੈ ਤੇ ਅਗਲੇ ਹੀ ਦਿਨ 24 ਨਵੰਬਰ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣੀ ਸ਼ੁਰੂ ਹੋਈ ਤੇ ਬਾਅਦ ਵਿਚ ਭਾਈਚਾਰੇ ਦੇ ਕਈ ਮੈਂਬਰਾਂ ਵੱਲੋਂ ਵੀ ਪੀਲ ਰਿਜਨਲ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਪੁਲਿਸ ਵੱਲੋਂ ਹਾਲੇ ਤੱਕ ਕੋਈ ਨਾਮ ਜਨਤਕ ਨਹੀਂ ਕੀਤੇ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।