CAA Protest – ਯੂਪੀ ਦੇ 21 ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ, ਪੂਰੇ ਸੂਬੇ ਵਿੱਚ ਅਲਰਟ

by mediateam

ਲਖਨਊ , 27 ਦਸੰਬਰ ( NRI MEDIA )

ਸਿਟੀਜ਼ਨਸ਼ਿਪ ਸੋਧ ਐਕਟ ਵਿਰੁੱਧ ਪੂਰੇ ਦੇਸ਼ ਵਿੱਚ ਪ੍ਰਦਰਸ਼ਨ ਜਾਰੀ ਹੈ। ਅੱਜ ਸ਼ੁੱਕਰਵਾਰ ਹੈ, ਅਜਿਹੀ ਸਥਿਤੀ ਵਿੱਚ ਉੱਤਰ ਪ੍ਰਦੇਸ਼ ਵਿੱਚ ਪ੍ਰਦਰਸ਼ਨ ਦੇ ਮੱਦੇਨਜ਼ਰ ਸਖਤੀ ਵਧਾ ਦਿੱਤੀ ਗਈ ਹੈ ਅਤੇ ਕਈ ਸ਼ਹਿਰਾਂ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ , ਪਿਛਲੇ ਸ਼ੁੱਕਰਵਾਰ ਨੂੰ ਯੂਪੀ ਦੇ ਕਈ ਸ਼ਹਿਰਾਂ ਵਿੱਚ ਹਿੰਸਕ ਪ੍ਰਦਰਸ਼ਨ ਹੋਏ ਸਨ ਜਿਸ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਹਾਈ ਅਲਰਟ ਜਾਰੀ ਹੈ , ਜ਼ਿਕਰਯੋਗ ਹੈ ਕਿ ਧਾਰਾ 144 ਪਹਿਲਾਂ ਹੀ ਯੂਪੀ ਵਿਚ ਲੱਗੀ ਹੋਈ ਹੈ।


ਯੂਪੀ ਪੁਲਿਸ ਦੇ ਡੀਜੀਪੀ ਓਪੀ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਬੂ ਹੇਠ ਹੈ, ਅਸੀਂ ਹਰ ਸਥਿਤੀ ‘ਤੇ ਨਿਰੰਤਰ ਨਿਗਰਾਨੀ ਕਰ ਰਹੇ ਹਾਂ , ਹੁਣ ਤੱਕ 21 ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਕੀਤਾ ਗਿਆ ਹੈ , ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨਿਰਦੋਸ਼ ਨੂੰ ਨਹੀਂ ਫੜ ਰਹੇ, ਪਰ ਹਿੰਸਾ ਵਿੱਚ ਸ਼ਾਮਲ ਵਿਅਕਤੀ ਨੂੰ ਛੱਡਿਆ ਨਹੀਂ ਜਾਵੇਗਾ।

ਮੇਰਠ ਦੇ ਐਸਐਸਪੀ ਅਜੇ ਕੁਮਾਰ ਸਾਹਨੀ ਨੇ ਸ਼ੁੱਕਰਵਾਰ ਦੀ ਨਮਾਜ਼ ’ਤੇ ਕਿਹਾ ਕਿ ਅੱਜ ਬਹੁਤ ਸਾਰੇ ਧਾਰਮਿਕ ਆਗੂ ਸਾਡੇ ਨਾਲ ਫਲੈਗ ਮਾਰਚ ਵਿੱਚ ਸ਼ਾਮਲ ਹੋਣਗੇ , ਇੰਟਰਨੈੱਟ ਸ਼ਾਮ ਨੂੰ ਪੰਜ ਵਜੇ ਤੋਂ ਬਾਅਦ ਖੋਲ੍ਹਿਆ ਜਾ ਸਕਦਾ ਹੈ , ਉੱਤਰ ਪ੍ਰਦੇਸ਼ ਵਿੱਚ ਹੁਣ ਤੱਕ 498 ਲੋਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ‘ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ,ਇਨ੍ਹਾਂ ਸਾਰਿਆਂ ਨੂੰ ਯੂਪੀ ਪ੍ਰਸ਼ਾਸਨ ਨੇ ਨੋਟਿਸ ਜਾਰੀ ਕੀਤੇ ਹਨ।