Breaking News :

ਅਮਰੀਕਾ : ਬਰਫੀਲੇ ਤੂਫਾਨ ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ

13 ਜਨਵਰੀ - ਵਿਕਰਮ ਸਹਿਜਪਾਲ

ਵਾਸ਼ਿੰਗਟਨ : ਤੁਹਾਨੂੰ ਦੱਸ ਦਈਏ ਕਿ ਮੱਧ ਪੱਛਮੀ ਅਮਰੀਕਾ ‘ਚ ਤੂਫਾਨ ਕਾਰਨ ਕਈ ਸੜਕ ਹਾਦਸੇ ਵਾਪਰੇ ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਤੂਫਾਨ ਕਾਰਨ ਲਗਾਤਾਰ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਲੋਕਾਂ ਨੂੰ ਆਵਾਜਾਈ ਸਮੇਂ ਵਧੇਰੇ ਧਿਆਨ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਬਰਫ ਨਾਲ ਲੱਦੀਆਂ ਸੜਕਾਂ ‘ਤੇ ਆਵਾਜਾਈ ਬਹੁਤ ਖਰਾਬ ਹੋ ਰਹੀ ਹੈ ਅਤੇ ਹਾਦਸੇ ਵਾਪਰ ਰਹੇ ਹਨ।

UNP MEDIA

ਮੌਸਮ ਖਰਾਬ ਹੋਣ ਕਾਰਨ ਲੈਮਬਰਟ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸ਼ਨੀਵਾਰ ਦੁਪਹਿਰ ਤਕ ਅਧਿਕਾਰੀਆਂ ਨੂੰ 3000 ਤੋਂ ਵਧੇਰੇ ਲੋਕਾਂ ਨੇ ਮਦਦ ਮੰਗਣ ਲਈ ਫੋਨ ਕੀਤੇ, ਜਿਨ੍ਹਾਂ ‘ਚੋਂ 700 ਲੋਕ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ ਸਨ ਅਤੇ 1300 ਲੋਕਾਂ ਦੇ ਵਾਹਨ ਸੜਕਾਂ ‘ਤੇ ਫਸ ਗਏ, ਜਿਸ ਕਾਰਨ ਉਹ ਕਾਫੀ ਪ੍ਰੇਸ਼ਾਨ ਹੋਏ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.