Breaking News :

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮਿਲਣ ਦੀ ਇੱਛਾ ਪ੍ਰਗਟਾਈ ਹੈ।

29 ਜਨਵਰੀ, ਸਿਮਰਨ ਕੌਰ- (NRI MEDIA) :

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮਿਲਣ ਦੀ ਇੱਛਾ ਪ੍ਰਗਟਾਈ ਹੈ। ਪਾਕਿਸਤਾਨੀ ਬੁਲਾਰਾ ਮੁਹੰਮਦ ਫੈਜ਼ਲ ਨੇ ਕਿਹਾ ਕਿ ਅਮਰੀਕੀ ਸੈਨੇਟਰ ਲਿੰਡਸੇ ਗ੍ਰਾਹਮ ਨੇ ਪਾਕਿਸਤਾਨ ਦੇ ਹਾਲੀਆ ਦੌਰੇ ਵਿੱਚ ਟਰੰਪ ਦੀ ਇਮਰਾਨ ਖ਼ਾਨ ਨਾਲ ਮੁਲਾਕਾਤ ਦੀ ਇੱਛਾ ’ਤੇ ਚਰਚਾ ਕੀਤੀ ਹੈ।


ਇਸ ਮੁਲਾਕਾਤ ਦਾ ਸਮਾਂ ਤੇ ਸਥਾਨ ਫਿਲਹਾਲ ਤੈਅ ਨਹੀਂ ਕੀਤਾ ਗਿਆ। ਇੱਕ ਨਿਊਜ਼ ਏਜੇਂਸੀ ਦੀ ਰਿਪੋਰਟ ਮੁਤਾਬਕ ਬੈਠਕ ਲਈ ਅਜੇ ਤੱਕ ਕੋਈ ਤਾਰੀਖ਼ ਤੈਅ ਨਹੀਂ ਕੀਤੀ ਗਈ। ਏਜੰਸੀ ਦੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਸੈਨੇਟਰ ਗ੍ਰਾਹਮ ਨੇ ਪੀਐਮ ਤੇ ਵਿਦੇਸ਼ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਜੋ ਦੋਹਾਂ ਦੇਸ਼ਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਤੇ ਖੇਤਰੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ’ਚ ਮਦਦਗਾਰ ਹੋ ਸਕਦੀ ਹੈ।

ਮੀਟਿੰਗ ਦੌਰਾਨ ਉਹਨਾਂ ਨੇ ਅਫ਼ਗ਼ਾਨਿਸਤਾਨ ਵਿੱਚ ਮੌਜੂਦਾ ਸਥਿਤੀ ਸਮੇਤ ਕਈ ਦੁਵੱਲੇ ਤੇ ਖੇਤਰੀ ਹਿੱਤਾਂ ਦੇ ਮੁੱਦੇ ਵਿਚਾਰੇ ਗਏ। ਦੱਸ ਦਈਏ ਕਿ ਦਸੰਬਰ ਵਿੱਚ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇਮਰਾਨ ਖ਼ਾਨ ਨੂੰ ਚਿੱਠੀ ਲਿਖ ਕੇ ਅਫ਼ਗ਼ਾਨਿਸਤਾਨ ਵਿੱਚ ਹੋਏ ਸੰਘਰਸ਼ ਦੇ ਹੱਲ ਵਿੱਚ ਪਾਕਿਸਤਾਨ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ ਸੀ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.