Breaking News :

ਭਾਰਤੀ-ਅਮਰੀਕੀ ਸਿੱਖ ਗੁਰਿੰਦਰ ਸਿੰਘ ਖਾਲਸਾ ਨੇ ਅਮਰੀਕੀ ਰਾਜਨੀਤੀ 'ਚ ਦਾਖਲੇ ਦਾ ਕੀਤਾ ਐਲਾਨ

7 ਫਰਵਰੀ, ਸਿਮਰਨ ਕੌਰ- (NRI MEDIA) :

ਵਾਸ਼ਿੰਗਟਨ : ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਅਵਾਰਡ ਹਾਸਲ ਕਰਨ ਵਾਲੇ ਭਾਰਤੀ ਮੂਲ ਦੇ ਸਿੱਖ ਨੇ ਹਾਲ ਹੀ 'ਚ ਅਮਰੀਕੀ ਰਾਜਨੀਤੀ 'ਚ ਭਰਤੀ ਹੋਣ ਦਾ ਐਲਾਨ ਕੀਤਾ ਹੈ | ਖ਼ਾਲਸਾ ਨੇ ਇੰਡੀਆਨਾਪੋਲਿਸ ਵਿਚ ਆਪਣੇ ਸਮੱਰਥਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪਿਛਲੇ ਕਾਫ਼ੀ ਸਮੇਂ ਤੋਂ ਭਾਈਚਾਰੇ ਦੀ ਸੇਵਾ ਕਰ ਰਿਹਾ ਹਾਂ ਤੇ ਹੁਣ ਮੈਂ ਫਿਸ਼ਰਸ ਸਿਟੀ ਕੌਂਸਲ ਦੀ ਚੋਣ ਵਿਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਹੈ।


ਖ਼ਾਲਸਾ ਨੇ ਕਿਹਾ ਕਿ ਭਾਈਚਾਰੇ ਵੱਲੋਂ ਦਿੱਤੇ ਸਹਿਯੋਗ ਲਈ ਮੈਂ ਉਨ੍ਹਾਂ ਨੂੰ ਕੁਝ ਵਾਪਸ ਦੇਣ ਲਈ ਸਿਆਸਤ 'ਚ ਆਉਣ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿੱਛਲੇ ਮਹੀਨੇ ਖ਼ਾਲਸਾ ਨੂੰ ਉਨ੍ਹਾਂ ਦੇ ਬਹਾਦਰੀ ਵਾਲੇ ਤੇ ਭਾਈਚਾਰੇ ਲਈ ਕੀਤੇ ਕੰਮਾਂ ਲਈ ਮਾਣਮੱਤਾ ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਪੁਰਸਕਾਰ ਦਿੱਤਾ ਗਿਆ ਸੀ। 


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.