• Friday, December 06

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ’ਚ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵੱਲੋਂ ਜਿੱਤਾਂ ਦਰਜ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ’ਚ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵੱਲੋਂ ਜਿੱਤਾਂ ਦਰਜ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਗਾਜ਼ ਕੀਤਾ ਗਿਆ। ਅੱਜ ਸੁਲਤਾਨਪੁਰ ਲੋਧੀ ਵਿਖੇ ਟੂਰਨਾਮੈਂਟ ਦੇ ਤਿੰਨ ਲੀਗ ਮੈਚ ਖੇਡੇ ਗਏ। ਪਹਿਲਾ ਮੈਚ ਇੰਗਲੈਂਡ ਅਤੇ ਸ੍ਰੀ ਲੰਕਾ ਦੀਆਂ ਟੀਮਾਂ ਵਿਚਾਲੇ ਹੋਇਆ, ਜਿਸ ਵਿਚ ਇੰਗਲੈਂਡ ਨੇ ਇਕਪਾਸੜ ਮੁਕਾਬਲੇ ਵਿਚ ਸ੍ਰੀ ਲੰਕਾ ਨੂੰ 66-21 ਨਾਲ ਮਾਤ ਦਿੱਤੀ। 

ਪਹਿਲੇ ਅੱਧ ਤੱਕ ਇੰਗਲੈਂਡ ਦੀ ਟੀਮ 29-13 ਅੰਕਾਂ ਨਾਲ ਅੱਗੇ ਚੱਲ ਰਹੀ ਸੀ ਪਰੰਤੂ ਦੂਜੇ ਅੱਧ ਵਿਚ ਇੰਗਲੈਂਡ ਨੇ ਮੁਕਾਬਲਾ ਇਕਤਰਫ਼ਾ ਬਣਾ ਦਿੱਤਾ। ਦੂਜਾ ਮੈਚ ਕੈਨੇਡਾ ਅਤੇ ਕੀਨੀਆ ਦਰਮਿਆਨ ਹੋਇਆ, ਜਿਸ ਵਿਚ ਕੈਨੇਡਾ ਨੇ ਕੀਨੀਆ ਨੂੰ 57-30 ਅੰਕਾਂ ਦੇ ਫਰਕ ਨਾਲ ਹਰਾਇਆ। ਇਸ ਮੈਚ ਵਿਚ ਪਹਿਲੇ ਅੱਧ ਤੱਕ ਕੈਨੇਡਾ ਦੀ ਟੀਮ 36-20 ਅੰਕਾਂ ਨਾਲ ਅੱਗੇ ਸੀ। ਇਸੇ ਤਰਾਂ ਅਮਰੀਕਾ ਅਤੇ ਨਿੳੂਜ਼ੀਲੈਂਡ ਵਿਚਾਲੇ ਹੋਏ ਬੇਹੱਦ ਰੋਮਾਂਚਕਾਰੀ ਮੁਕਾਬਲੇ ਵਿਚ ਅਮਰੀਕਾ ਨੇ ਨਿੳੂਜ਼ੀਲੈਂਡ ਨੂੰ 48-42 ਅੰਕਾਂ ਦੇ ਫਰਕ ਨਾਲ ਮਾਤ ਦਿੱਤੀ।

ਇਸ ਫਸਵੇਂ ਮੁਕਾਬਲੇ ਦੇ ਪਹਿਲੇ ਅੱਧ ਤੱਕ ਸਕੋਰ 28-18 ਸੀ। ਇਸ ਮੁਕਾਬਲੇ ਨੂੰ ਦਰਸ਼ਕਾਂ ਨੇ ਸਾਹ ਰੋਕ ਕੇ ਦੇਖਿਆ। ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀ ਲੰਕਾ, ਨਿੳੂਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿੳੂਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.