Breaking News :

ਆਸਟ੍ਰੇਲੀਆ ‘ਚ ਪੈ ਰਹੀ ਹੈ ਭਾਰੀ ਗਰਮੀ, ਤਾਪਮਾਨ 50 ਡਿਗਰੀ ਦੇ ਕਰੀਬ

25 ਜਨਵਰੀ, ਸਿਮਰਨ ਕੌਰ- (NRI MEDIA) :

ਪੂਰੀ ਦੁਨੀਆ ਦੇ ਕਈ ਦੇਸ਼ਾਂ ‘ਚ ਜਿੱਥੇ ਭਾਰੀ ਬਰਫਬਾਰੀ ਹੋ ਰਹੀ ਹੈ ਓਥੇ ਹੀ ਆਸਟ੍ਰੇਲੀਆ ਵਿੱਚ ਇਸ ਸਮੇਂ ਭਾਰੀ ਗਰਮੀ ਪੈ ਰਹੀ ਹੈ। ਇਸ ਵਾਰ ਆਸਟ੍ਰੇਲੀਆ ‘ਚ ਪੈਣ ਵਾਲੀ ਗਰਮੀ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿਤੇ ਹਨ ।

ਮੀਡਿਆ ਦੀਆਂ ਰਿਪੋਰਟਾਂ ਮੁੱਤਾਬਕ ਆਸਟ੍ਰੇਲੀਆ ਦੇ ਕਈ ਸ਼ਹਿਰਾਂ ਦਾ ਤਾਪਮਾਨ ਤਾ 45 ਡਿਗਰੀ ਤੋ ਵੀ ਉੱਪਰ ਟੱਪ ਗਿਆ ਹੈ , ਜਿਸ ਕਾਰਨ ਆਮ ਲੋਕਾਂ ਦੇ ਨਿੱਤ ਦੇ ਕੰਮਕਾਰਾਂ ਉੱਤੇ ਵੀ ਡੂੰਘਾ ਪ੍ਰਭਾਵ ਪਿਆ ਹੈ। 

ਵਿਕਟੋਰੀਆ ਦੀ ਸਰਕਾਰ ਨੇ ਬਾਹਰ ਖੁੱਲੇ ‘ਚ ਕੰਮ ਕਰਨ ਵਾਲੇ ਕਾਮਿਆਂ ਨੂੰ ਅਗਲੇ ਕੁਝ ਦਿਨਾਂ ਤੱਕ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਕਿ ਉਨ੍ਹਾਂ ਨੂੰ ਲੂ ਲੱਗਣ ਤੋਂ ਬਚਾਇਆ ਜਾ ਸਕੇ। ਦੱਸ ਦਈਏ ਕਿ ਜ਼ਿਆਦਾ ਗਰਮੀ ਪੈਣ ਕਾਰਨ ਕਈ ਥਾਵਾਂ ਉੱਤੇ ਜਨਤਕ ਆਵਾਜਾਈ ਦੇ ਸਾਧਨਾ ਦੇ ਨਾਲ ਨਾਲ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.