Breaking News :

ਟਰਾਂਟੋ : ਦੋ ਵਾਹਨਾਂ ਦੀ ਆਪਸ 'ਚ ਭਿਆਨਕ ਟੱਕਰ, ਇਕ ਦੀ ਮੌਤ

23 ਮਾਰਚ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਟਰਾਂਟੋ 'ਚ ਦੋ ਵਾਹਨਾਂ ਦੇ ਟਕਰਾਉਣ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ | ਦੱਸ ਦਈਏ ਕਿ ਸ਼ੈਪਰਡ ਐਵੇਨਿਊ ਅਤੇ ਕੀਲੇ ਸਟ੍ਰੀਟ 'ਚ ਸ਼ਨੀਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਿਸ 'ਚ ਦੋ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ |

ਇਸ ਹਾਦਸੇ 'ਚ ਇੱਕ ਕਾਰ ਡਰਾਈਵਰ ਦੀ ਮੌਤ ਹੋ ਗਈ ਹੀ ਜਦ ਕਿ ਦੂਜੇ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੀ | ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਇਹ ਹਾਦਸੇ ਦੇਰ ਰਾਤ ਕਰੀਬ 3 ਵਜੇ ਵਾਪਰਿਆ | ਉਥੇ ਹੀ ਦੂਜੇ ਡਰਾਈਵਰ ਨੂੰ ਮੌਕੇ 'ਤੇ ਹਸਪਤਾਲ ਪਹੁੰਚਾਇਆ ਗਿਆ | ਪੁਲਿਸ ਨੇ ਹਾਦਸੇ ਸਥਲ ਨੂੰ ਸੀਲ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | 


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.