Breaking News :

ਟੋਰਾਂਟੋ 'ਚ ਇੱਕ ਵਾਰ ਫਿਰ ਤੋਂ ਵਾਪਰੀ ਗੋਲੀਬਾਰੀ ਦੀ ਘਟਨਾ, ਵਿਅਕਤੀ ਦੀ ਹਾਲਤ ਗੰਭੀਰ

1 ਅਪ੍ਰੈਲ, ਸਿਮਰਨ ਕੌਰ- (NRI MEDIA) : 

ਮੀਡਿਆ ਡੈਸਕ (ਸਿਮਰਨ ਕੌਰ) : ਟੋਰਾਂਟੋ 'ਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਦੀ ਖਬਰ ਸਾਹਮਣੇ ਆਈ ਹੈ | ਸਕਾਰਬਰੋ 'ਚ ਇਕ ਬਾਰ ਦੇ ਬਾਹਰ ਗੋਲੀਬਾਰੀ ਤੋਂ ਬਾਅਦ 35 ਸਾਲਾਂ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ |


ਐਮਰਜੈਂਸੀ ਕਰਮਚਾਰੀਆਂ ਨੂੰ ਮਾਰਖਮ ਰੋਡ ਤੇ ਸੋਮਵਾਰ ਨੂੰ ਦੇਰ ਰਾਤ ਕਰੀਬ 2:45 ਵਜੇ ਬੁਲਾਇਆ ਗਿਆ | ਓਥੇ ਹੀ ਪੁਲਿਸ ਨੇ ਦੱਸਿਆ ਕਿ ਬਾਰ ਦੀ ਪਾਰਕਿੰਗ ਲਾਟ ਦੇ ਬਾਹਰ ਵਿਅਕਤੀ ਦੇ ਪੇਟ 'ਚ ਗੋਲੀ ਮਾਰ ਦਿੱਤੀ ਗਈ ਜਿਸ ਤੋਂ ਬਾਅਦ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ |

ਉਹਨਾਂ ਕਿਹਾ ਕਿ ਜ਼ਖਮੀ ਵਿਅਕਤੀ ਨੂੰ ਮੌਕੇ 'ਤੇ ਹਸਪਤਾਲ ਪਹੁੰਚਾ ਦਿੱਤਾ ਗਿਆ ਸੀ ਜਿੱਥੇ ਉਸਦਾ ਇਲਾਜ ਚਲ ਰਿਹਾ ਹੈ | ਦੱਸ ਦਈਏ ਕਿ ਪੁਲਿਸ ਹਜੇ ਸ਼ੱਕੀ ਵਿਅਕਤੀਆਂ ਬਾਰੇ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਵੀ ਪਤਾ ਲਗਾ ਰਹੀ ਹੈ | 



Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.