Breaking News :

ਲਿਬਰਲ ਪਾਰਟੀ ਦੇ ਸਕੌਟ ਬ੍ਰਿਸਨ ਨੇ ਅਸਤੀਫਾ ਦੇਣ ਦਾ ਕੀਤਾ ਐਲਾਨ

8 ਫਰਵਰੀ, ਸਿਮਰਨ ਕੌਰ- (NRI MEDIA) :

22 ਸਾਲ ਤੱਕ ਮੈਂਬਰ ਪਾਰਲੀਆਮੈਂਟ ਰਹਿਣ ਤੋਂ ਬਾਅਦ ਲਿਬਰਲ ਐਮਪੀ ਸਕੌਟ ਬ੍ਰਿਸਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਬਨਿਟ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ ਜੋ ਕਿ 10 ਫਰਵਰੀ ਤੋਂ ਪ੍ਰਭਾਵੀ ਹੋਵੇਗਾ। ਬੁੱਧਵਾਰ ਨੂੰ ਬ੍ਰਿਸਨ ਨੇ ਪਹਿਲੀ ਵਾਰ ਚੁਣੇ ਜਾਣ ਤੋਂ ਬਾਅਦ ਹਾਊਸ ਆਫ ਕਾਮਨਜ਼ ਵਿੱਚ ਆਪਣਾ ਆਖਰੀ ਭਾਸ਼ਣ ਦਿੱਤਾ। ਆਪਣੇ ਭਾਸ਼ਣ ਵਿੱਚ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਉੱਤੇ ਪੈਣ ਵਾਲੇ ਪਾਰਲੀਆਮੈਂਟ ਦੇ ਪ੍ਰਭਾਵ ਤੇ ਇਸ ਦੀ ਅਹਿਮੀਅਤ ਬਾਰੇ ਦੱਸਿਆ।


ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵਿੱਚ ਰਹਿੰਦਿਆਂ ਤੇ ਵਿਰੋਧੀ ਧਿਰ ਵਜੋਂ ਆਪਣੇ ਤਜਰਬੇ ਸਾਂਝੇ ਕੀਤੇ।ਦੱਸ ਦੇਈਏ ਕਿ ਪਿਛਲੇ ਮਹੀਨੇ ਬ੍ਰਿਸਨ ਨੇ ਐਲਾਨ ਕੀਤਾ ਸੀ ਉਹ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੇ ਹਨ ਕਿਉਂਕਿ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਦੁਬਾਰਾ ਖੜ੍ਹਾ ਨਹੀਂ ਹੋਣਾ ਚਾਹੁੰਦੇ ਹਨ। ਇਹ ਸੀਟ ਅਕਤੂਬਰ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਤੱਕ ਖਾਲੀ ਰਹੇਗੀ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.