Breaking News :

ਇਸ ਮਾਮਲੇ ਨੂੰ ਲੈ ਕੇ ਜਗਮੀਤ ਸਿੰਘ ਦੇ ਨਿਸ਼ਾਨੇ 'ਤੇ ਆਏ ਟਰੂਡੋ

ਓਂਟਾਰੀਓ (ਵਿਕਰਮ ਸਹਿਜਪਾਲ) : ਜਸਟਿਨ ਟਰੂਡੋ 'ਤੇ ਐਨ.ਡੀ.ਪੀ. ਮੁਖੀ ਜਗਮੀਤ ਸਿੰਘ ਨੇ ਐਸਐਨਸੀ ਕੰਪਨੀ ਦੇ ਮਾਮਲੇ ਨੂੰ ਲੈ ਕੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੀਐਮ ਦਫਤਰ ਤੋਂ ਸਾਬਕਾ ਅਟਾਰਨੀ ਜਨਰਲ ਜੋਡੀ ਵਿਲਸਨ ਰੇਅਬੋਲਡ 'ਤੇ ਐਸਐਨਸੀ-ਲਾਵਾਲਿਨ ਕੰਪਨੀ ਵਿਰੁੱਧ ਮੁਕੱਦਮੇ ਦੀ ਸੰਭਾਵਨਾ ਨੂੰ ਖਤਮ ਕਰਨ ਲਈ ਜ਼ੋਰ ਪਾਉਣ ਦੇ ਮਾਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਇਹ ਜਾਂਚ ਐਥਿਕਸ ਕਮਿਸ਼ਨਰ ਤੋਂ ਕਰਵਾਈ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਮੀਤ ਸਿੰਘ ਨੇ ਕਿਹਾ ਕਿ ਜੇ ਟਰੂਡੋ ਮੁਤਾਬਕ ਇਹ ਦੋਸ਼ ਸਹੀ ਨਹੀਂ ਹਨ ਤਾਂ ਪ੍ਰਧਾਨ ਮੰਤਰੀ ਨੂੰ ਫੈਡਰਲ ਐਥਿਕਸ ਕਮਿਸ਼ਨਰ ਵੱਲੋਂ ਜਾਂਚ ਕਰਵਾਉਣ ਤੋਂ ਡਰਨ ਦੀ ਕੋਈ ਲੋੜ ਨਹੀਂ।

Image result for jagmeet singh justin trudeau

ਪਰ ਪ੍ਰਧਾਨ ਮੰਤਰੀ ਟਰੂਡੋ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਨਿਭਾਉਣ ਤੋਂ ਨਾਂਹ ਕਰਦੇ ਆ ਰਹੇ ਹਨ। ਦੱਸ ਦਈਏ ਕਿ ਜਗਮੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਸ਼ੱਕੀ ਜਾਪਦਾ ਹੈ। ਇਹ ਪਹਿਲਾਂ ਵੀ ਸਿੱਧ ਹੋ ਚੁੱਕਾ ਹੈ ਕਿ ਇਸ ਕੰਪਨੀ ਨੇ ਪਹਿਲਾਂ ਵੀ ਲਿਬਰਲ ਪਾਰਟੀ ਨੂੰ ਗੈਰਕਾਨੂੰਨੀ ਡੋਨੇਸ਼ਨਾਂ ਦਿੱਤੀਆਂ ਹਨ। ਇੱਥੋਂ ਤੱਕ ਕਿ ਇਹ ਕੰਪਨੀ ਕਿਸੇ ਕਾਨੂੰਨ ਨੂੰ ਬਦਲਣ ਲਈ ਸਰਕਾਰ ਨੂੰ ਪ੍ਰਭਾਵਿਤ ਵੀ ਕਰ ਸਕਦੀ ਹੈ ਤੇ ਅਟਾਰਨੀ ਜਨਰਲ 'ਤੇ ਪਬਲਿਕ ਪ੍ਰੌਸੀਕਿਊਟਰ ਦੇ ਫੈਸਲੇ 'ਚ ਦਖਲ ਦੇਣ ਲਈ ਦਬਾਅ ਵੀ ਪਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਕਹਿ ਸਕਦੇ ਹਾਂ ਕਿ ਕੈਨੇਡੀਅਨ ਅਜਿਹੀ ਸਰਕਾਰ ਦੇ ਹੱਕਦਾਰ ਹਨ, ਜਿਹੜੀ ਉਨ੍ਹਾਂ ਦੇ ਹੱਕ ਦੀ ਗੱਲ ਕਰੇ ਨਾ ਕਿ ਕਿਸੇ ਮਲਟੀਨੈਸ਼ਨਲ ਕਾਰਪੋਰੇਸ਼ਨ ਦੇ ਹੱਕ ਵਿੱਚ ਦੀ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.