• Wednesday, January 22

Breaking News :

ਕੈਨੇਡਾ - ਪੀਲ ਡਿਸਟ੍ਰਿਕਟ ਸਕੂਲ ਬੋਰਡ ਨੇ ਸਕੂਲਾਂ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਲਗਾਈ ਪਾਬੰਦੀ

ਕੈਨੇਡਾ - ਪੀਲ ਡਿਸਟ੍ਰਿਕਟ ਸਕੂਲ ਬੋਰਡ ਨੇ ਸਕੂਲਾਂ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਲਗਾਈ ਪਾਬੰਦੀ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਟਰੱਸਟੀਜ਼ ਨੇ ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਮੁਕੰਮਲ ਤੌਰ 'ਤੇ ਬੰਦ ਕਰਨ ਦੇ ਇਰਾਦੇ ਨਾਲ ਇਹ ਫ਼ੈਸਲਾ ਲਿਆ ਹੈ।  ਬੋਰਡ ਨੇ ਆਪਣੇ ਅਧੀਨ ਆਉਂਦੇ ਸਕੂਲਾਂ ਅਤੇ ਬੋਰਡ ਦਫ਼ਤਰਾਂ ਵਿਚ ਪਾਬੰਦੀ ਲਾ ਦਿਤੀ ਹੈ। 

ਪਿਛਲੇ ਦਿਨੀਂ ਹੋਈ ਮੀਟਿੰਗ ਦੌਰਾਨ ਲਏ ਫ਼ੈਸਲੇ ਤਹਿਤ ਆਉਂਦੇ ਦਸੰਬਰ ਤੱਕ ਪਲਾਸਟਿਕ ਦੀਆਂ ਬੋਤਲਾਂ, ਡਿਸਪੋਜ਼ੇਬਲ ਕਟਲਰੀ ਅਤੇ ਹੋਰ ਇਕਹਿਰੀ ਵਰਤੋਂ ਵਾਲੀਆਂ ਪਲਾਸਟਿਕ ਵਸਤਾਂ ਦੀ ਵਰਤੋਂ ਬਿਲਕੁਲ ਬੰਦ ਕਰ ਦਿਤੀ ਜਾਵੇਗੀ। ਸਕੂਲ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਗੱਲ ਦੀ ਪੜਤਾਲ ਕਰਵਾਈ ਜਾਵੇਗੀ ਕਿ ਪਲਾਸਟਿਕ 'ਤੇ ਪਾਬੰਦੀ ਨੂੰ ਕਿੰਨੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.