ਪੰਜਾਬ ਤੋਂ ਕੈਨੇਡਾ ਜਾਣ ਦੀ ਉਡੀਕ ਕਰ ਰਹੇ ਨੇ ਹਜ਼ਾਰਾਂ ਪ੍ਰਵਾਸੀ ਪੰਜਾਬੀ

ਪੰਜਾਬ ਤੋਂ ਕੈਨੇਡਾ ਜਾਣ ਦੀ ਉਡੀਕ ਕਰ ਰਹੇ ਨੇ ਹਜ਼ਾਰਾਂ ਪ੍ਰਵਾਸੀ ਪੰਜਾਬੀ

ਅੰਮ੍ਰਿਤਸਰ (Nri Media) : ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਫੈਲ ਚੁੱਕਿਆ ਹੈ। ਕੋਰੋਨਾ ਦਾ ਪ੍ਰਕੋਪ ਪੰਜਾਬ ਵਿੱਚ ਵੀ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸ ਪ੍ਰਕੋਪ ਨੂੰ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰਫ਼ਿਊ ਲਗਾਇਆ ਹੋਇਆ ਹੈ। 

ਇਸ ਕਰਫ਼ਿਊ ਵਿੱਚ ਕੈਨੇਡਾ ਤੋਂ ਪੰਜਾਬ ਵਿੱਚ ਆਏ ਹਜ਼ਾਰਾਂ ਪ੍ਰਵਾਸੀ ਭਾਰਤੀ ਅਤੇ ਪੀ.ਆਰ. ਕਾਰਡ ਧਾਰਕ ਫਸ ਚੁੱਕੇ ਹਨ।ਇਨ੍ਹਾਂ ਵਿੱਚੋਂ ਬਹੁਤੇ ਐੱਨਆਰਆਈਜ਼ ਨੇ ਆਪਣੀਆਂ ਵਾਪਸੀ ਦੀਆਂ ਟਿਕਟਾਂ ਵੀ ਬੁੱਕ ਕਰਵਾਈਆਂ ਹੋਈਆਂ ਹਨ ਪਰ ਕੋਰੋਨਾ ਵਾਇਰਸ ਕਾਰਨ ਸਭ ਹਵਾਈ ਉਡਾਣਾਂ ਨੂੰ ਭਾਰਤ ਸਰਕਾਰ ਨੇ ਰੱਦ ਕਰ ਦਿੱਤਾ ਹੈ।

ਹੁਣ ਇਨ੍ਹਾਂ ਪ੍ਰਵਾਸੀ ਪੰਜਾਬੀਆਂ ਕੋਲ ਸਿਰਫ਼ ਕਰਫਿਊ ਅਤੇ 'ਤਾਲਾਬੰਦੀ' ਖੁੱਲ੍ਹਣ ਦੀ ਉਡੀਕ ਕਰਨ ਤੋਂ ਬਿਨ੍ਹਾ ਹੋਰ ਕੋਈ ਚਾਰਾ ਨਹੀਂ ਹੈ।ਇਸੇ ਦੌਰਾਨ ਕੈਨੇਡਾ ਅਤੇ ਅਮਰੀਕਾ ਨੇ ਆਪਣੇ ਨਾਗਰਿਕਾਂ ਅਤੇ ਪੀ.ਆਰ. ਕਾਰਡ ਧਾਰਕਾਂ ਨੂੰ ਬਚਾਅ ਉਡਾਣਾਂ ਰਾਹੀ ਭਾਰਤ ਵਿੱਚੋਂ ਕੱਢਿਆ ਜਾ ਰਿਹਾ ਹੈ। ਇਸੇ ਤਹਿਤ ਮੰਗਲਵਾਰ ਨੂੰ ਕੁਝ ਉਡਾਣਾ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਕੈਨੇਡਾ ਤੇ ਅਮਰੀਕਾ ਲਈ ਯਾਤਰੂਆਂ ਨੂੰ ਲੈ ਕੇ ਗਈਆਂ ਹਨ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.