Breaking News :

IPL T20 : ਮੁੰਬਈ ਨੇ ਬੈਂਗਲੁਰੂ ਨੂੰ 6 ਦੌੜਾਂ ਨਾਲ ਹਰਾਇਆ

ਬੈਂਗਲੁਰੂ (ਵਿਕਰਮ ਸਹਿਜਪਾਲ) : ਬੈਂਗਲੁਰੂ ਦੇ ਐੱਮ. ਚਿੰਨਾਸਵਾਮੀ ਸਟੇਡੀਅਮ 'ਤੇ ਰਾਇਲ ਚੈਲੰਜਰਸ ਬੈਂਗਲੁਰੂ ਤੇ ਮੁੰਬਈ ਇੰਡੀਅਨਜ਼ ਵਿਚਾਲੇ ਆਈ.ਪੀ.ਐੱਲ12 ਦਾ 7ਵਾਂ ਮੁਕਾਬਲਾ ਖੇਡਿਆ ਗਿਆ। ਇਸ 'ਚ ਬੈਂਗਲੁਰੂ ਨੇ ਟਾਸ ਜਿੱਤ ਕੇ ਮੁੰਬਈ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ ਬੈਂਗਲੁਰੂ ਨੂੰ 188 ਦੌੜਾਂ ਦਾ ਟੀਚਾ ਦਿੱਤਾ ਸੀ। 


ਟੀਚੇ ਦਾ ਪਿੱਛਾ ਕਰਨ ਉਤਰੀ ਬੈਂਗਲੁਰੂ ਦੀ ਟੀਮ 181 ਦੌੜਾਂ ਹੀ ਬਣਾ ਸਕੀ ਕੇ ਮੁੰਬਈ ਇੰਡੀਅਨਜ਼ ਨੇ ਇਹ ਮੈਚ 6 ਦੌੜਾਂ ਨਾਲ ਜਿੱਤ ਲਿਆ। ਮੁੰਬਈ ਇੰਡੀਅਨਜ਼ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਰੋਹਿਤ ਸ਼ਰਮਾ ਨੇ 48 ਦੌੜਾਂ ਬਣਾਈਆਂ, ਜਿਸ 'ਚ 8 ਚੌਕੇ ਤੇ 1 ਛੱਕਾ ਸ਼ਾਮਲ ਹੈ। ਬੈਂਗਲੁਰੂ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਯੁਜਵੇਂਦਰ ਚਾਹਲ ਨੇ 4 ਓਵਰਾਂ 'ਚ 38 ਦੌੜਾਂ 'ਤੇ 4 ਵਿਕਟਾਂ ਹਾਸਲ ਕੀਤੀਆਂ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.