Breaking News :

IND vs AUS : ਵਨ ਡੇ ਸੀਰੀਜ਼ ਵਿੱਚ ਨਹੀਂ ਖੇਡਣਗੇ ਜਸਪ੍ਰੀਤ ਬੁਮਰਾਹ

09 ਜਨਵਰੀ - ਵਿਕਰਮ ਸਹਿਜਪਾਲ

ਸਿਡਨੀ : ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸ਼ਨਿੱਚਰਵਾਰ ਤੋਂ ਸ਼ੁਰੂ ਹੋਣ ਵਾਲੇ ਆਸਟਰੇਲੀਆ ਖ਼ਿਲਾਫ਼ ਤਿੰਨ ਮੈਚਾਂ ਦੀ ਵਨ ਡੇ ਸੀਰੀਜ਼ ਅਤੇ ਨਿਊਜ਼ੀਲੈਂਡ ਦੇ ਆਉਣ ਵਾਲੇ ਦੌਰੇ ਲਈ ਆਰਾਮ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਮੁਹੰਮਦ ਸਿਰਾਜ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ। ਬੁਮਰਾਹ ਨੇ ਆਸਟ੍ਰੇਲੀਆ ਖਿਲਾਫ਼ ਚਾਰ ਟੈਸਟ ਮੈਚਾਂ ਦੀ ਸੀਰੀਜ਼ ਵਿੱਚ 21 ਵਿਕਟਾਂ ਲੈ ਕੇ ਭਾਰਤ ਦੀ ਸੀਰੀਜ਼ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਆਸਟ੍ਰੇਲੀਆ ਦੌਰੇ ਨੂੰ ਪੂਰਾ ਕਰਨ ਤੋਂ ਬਾਅਦ ਭਾਰਤੀ ਟੀਮ 23 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਪੰਜ-ਵਨ ਡੇ ਅਤੇ ਤਿੰਨ ਟੀ-20 ਮੈਚਾਂ ਲਈ ਨਿਊਜ਼ੀਲੈਂਡ ਦੀ ਯਾਤਰਾ ਕਰੇਗੀ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.