Breaking News :

ਭਾਰਤ ਨੇ ਦੂਜੇ ਟੀ-20 ਮੈਚ 'ਚ ਨਿਊਜ਼ੀਲੈਂਡ ਨੂੰ ਹਰਾਇਆ

8 ਫਰਵਰੀ, ਸਿਮਰਨ ਕੌਰ- (NRI MEDIA) :

ਪਾਂਡਿਆ ਦੀ ਅਗਵਾਈ 'ਚ ਗੇਂਦਬਾਜਾਂ ਦੇ ਚੰਗੇ ਪ੍ਰਦਰਸ਼ਨ ਤੋਂ ਬਾਅਦ ਰੋਹਿਤ ਸ਼ਰਮਾ ਦੇ ਅਰਧ ਸੈਂਕੜੇ ਦੀ ਮਦਦ ਨਾਲ ਭਾਰਤ ਨੇ ਦੂਜੇ ਟੀ-20 ਅੰਤਰਰਾਸ਼ਟਰੀ ਮੈਚ 'ਚ ਨਿਊਜੀਲੈਂਡ ਨੂੰ ਸੱਤ ਵਿਕੇਟ ਨਾਲ ਹਰਾ ਕੇ ਲੜੀ ਵਿਚ 1-1 ਨਾਲ ਬਰਾਬਰੀ ਕਰ ਲਈ ਹੈ। ਕ੍ਰਣਾਲ ਦੇ ਤਿੰਨ ਵਿਕੇਟਾਂ ਦੀ ਮਦਦ ਨਾਲ ਭਾਰਤ ਨੇ ਨਿਊਜੀਲੈਂਡ ਨੂੰ ਅੱਠ ਵਿਕੇਟਾਂ ਲੈ ਕੇ 158 ਦੌੜਾਂ ‘ਤੇ ਰੋਕ ਦਿਤੀ।


ਰੋਹਿਤ ਨੇ 29 ਗੇਂਦਾਂ ਵਿਚ 50 ਦੌੜਾਂ ਬਣਾਈਆਂ ਜੋ ਮਾਰਟਿਨ ਗੁਪਟਿਲ ਨੂੰ ਪਛਾੜ ਕੇ ਟੀ-20 ਕ੍ਰਿਕੇਟ ਵਿਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ। ਰੋਹਿਤ ਅਤੇ ਸ਼ਿਖਰ ਧਵਨ  ਨੇ 79 ਦੌੜਾਂ ਦੀ ਸਾਂਝੇਦਾਰੀ ਕੀਤੀ। ਜਿਸ ਵਿਚ ਧਵਨ ਨੇ 31 ਗੇਂਦਾਂ ਵਿਚ 30 ਦੌੜਾਂ ਜੋੜੀਆਂ। ਭਾਰਤ ਲਈ ਜੇਤੂ ਦੌੜਾਂ ਰਿਸ਼ਭ ਪੰਤ ਨੇ ਬਣਾਈਆਂ। ਜ਼ਿਕਰਯੋਗ ਹੈ ਕਿ ਹੁਣ ਤੀਜਾ ਅਤੇ ਆਖਰੀ ਮੈਚ ਹੈਮੀਲਟਨ ਵਿਚ ਐਤਵਾਰ ਨੂੰ ਖੇਡਿਆ ਜਾਵੇਗਾ। ਧੋਨੀ 17 ਗੇਂਦਾਂ ਵਿਚ 20 ਦੌੜਾਂ ਬਣਾ ਕੇ ਨਾਬਾਦ ਰਹੇ। ਦੋਨਾਂ ਨੇ ਚੌਥੇ ਵਿਕੇਟ ਦੀ ਨਾਬਾਦ ਸਾਂਝੇਦਾਰੀ ਵਿਚ 44 ਦੌੜਾਂ ਬਣਾਈਆਂ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.