Breaking News :

ਭਾਰਤੀ ਮੁਟਿਆਰਾਂ ਦੀ ਹਾਰ, ਨਿਊਜ਼ੀਲੈਂਡ ਨੇ ਜੀਤੀ ਸੀਰੀਜ਼

ਹੈਮਿਲਟਨ (ਵਿਕਰਮ ਸਹਿਜਪਾਲ) : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਐਤਵਾਰ ਨੂੰ ਹੈਮਿਲਟਨ ਦੇ ਸਿਡੋਨ ਪਾਰਕਰ ਵਿਚ ਖੇਡੇ ਗਏ ਤੀਜੇ ਅਤੇ ਆਖਰੀ ਟੀ-20 ਮੁਕਾਬਲੇ ਵਿਚ ਨਿਊਜ਼ੀਲੈਂਡ ਦੀ ਮਹਿਲਾ ਟੀਮ ਨੇ ਭਾਰਤ ਨੂੰ ਬੇਹੱਦ ਕਰੀਬੀ ਮੁਕਾਬਲੇ 'ਚ 2 ਦੌੜਾਂ ਨਾਲ ਹਰਾ ਕੇ 3-0 ਨਾਲ ਕਲੀਨ ਸਵੀਪ ਕੀਤਾ। ਨਿਊਜ਼ੀਲੈਂਡ ਵਲੋਂ ਸਲਾਮੀ ਬੱਲੇਬਾਜ਼ ਸੋਫੀ ਡਿਵਾਈਨ ਦੇ 72 ਦੌੜਾਂ ਦੀ ਤੂਫਾਨੀ ਪਾਰੀ ਅਤੇ ਕਪਤਾਨ ਐਮੀ ਸੈਟਵਰਥਵੇਟ ਦੀ 31 ਦੌੜਾਂ ਦੀ ਪਾਰੀ ਦੀ ਬਦੌਲਤ ਮੇਜ਼ਬਾਨ ਨਿਊਜ਼ੀਲੈਂਡ ਦੀ ਟੀਮ ਨੇ 20 ਓਵਰਾਂ ਵਿਚ 7 ਵਿਕਟਾਂ ਗੁਆ ਕੇ 161 ਦੌੜਾਂ ਬਣਾਈਆਂ।

Image result for india vs new zealand t20 womens

ਟੀਚੇ ਦਾ ਪਿੱਛਾ ਕਰਨ ਉੱਰੀ ਭਾਰਤੀ ਟੀਮ ਦੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਧਮਾਕੇਦਾਰ ਪਾਰੀ ਖੇਡਦਿਆਂ 86 ਦੌੜਾਂ ਬਣਾਈਆਂ ਪਰ ਉਸ ਦੀ ਇਹ ਪਾਰੀ ਵੀ ਭਾਰਤੀ ਮਹਿਲਾ ਟੀਮ ਨੂੰ ਜਿੱਤ ਨਹੀਂ ਦਿਵਾ ਸਕੀ। ਭਾਰਤ ਵਲੋਂ ਗੇਂਦਬਾਜ਼ ਦੀਪਤੀ ਸ਼ਰਮਾ ਨੇ 4 ਓਵਰਾਂ ਵਿਚ 28 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਮਾਨਸੀ ਜੋਸ਼ੀ ਨੇ 4 ਓਵਰਾਂ ਵਿਚ 27 ਦੌੜਾਂ ਦੇ ਕੇ 1 ਵਿਕਟ, ਅਰੂੰਧਤੀ ਰੈੱਡੀ ਨੇ 4 ਓਵਰਾਂ ਵਿਚ 33 ਦੌੜਾਂ ਦੇ ਕੇ ਇਕ ਵਿਕਟ ਲਿਆ। ਰਾਧਾ ਯਾਦਵ ਨੇ 4 ਓਵਰਾਂ ਵਿਚ 35 ਦੌੜਾਂ ਦੇ ਕੇ 1 ਵਿਕਟ ਤਾਂ ਪੂਨਮ ਯਾਦਵ ਨੇ 4 ਓਵਰਾਂ ਵਿਚ 36 ਦੌੜਾਂ ਖਰਚ ਕੇ 1 ਵਿਕਟ ਹਾਸਲ ਕੀਤੀ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.