• Friday, December 13

ਕੈਨੇਡਾ ਦੇ ਮਿਸੀਸਾਗਾ 'ਚ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਕੈਨੇਡਾ ਦੇ ਮਿਸੀਸਾਗਾ 'ਚ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਮਿਸੀਸਾਗਾ (ਵਿਕਰਮ ਸਹਿਜਪਾਲ) : ਕੈਨੇਡਾ ਦੇ ਮਿਸੀਸਾਗਾ ਵਿੱਚ ਇੱਕ ਬਜ਼ੁਰਗ ਔਰਤ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਮਗਰੋਂ ਉਸ ਨੂੰ ਟਰੌਮਾ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਨੇ ਪੁਲਿਸ ਕੋਲ ਆਤਮਸਮਰਪਣ ਕੀਤਾ ਹੈ। 

ਪੀਲ ਰੀਜਨਲ ਪੁਲਿਸ ਦੇ ਬੁਲਾਰੇ ਕਾਂਸਟੇਬਲ ਅਖਿਲ ਮੂਕਨ ਨੇ ਦੱਸਿਆ ਕਿ ਪੁਲਿਸ ਨੂੰ 911 'ਤੇ ਸ਼ਾਮ ਲਗਭਗ 6 ਵਜ ਕੇ 15 ਮਿੰਟ 'ਤੇ ਕਾਲ ਆਈ ਸੀ ਕਿ ਮਿਸੀਸਾਗਾ ਵਿੱਚ ਸੈਲਬਾਏ ਕਰੀਸੈਂਟ ਐਂਡ ਵਿਲੋਬੈਂਕ ਟਰੇਲ ਖੇਤਰ ਵਿੱਚ ਸਥਿਤ ਇੱਕ ਘਰ ਵਿੱਚ ਰਹਿੰਦੀ 88 ਸਾਲਾ ਬਜ਼ੂਰਗ ਔਰਤ 'ਤੇ ਹਮਲਾ ਹੋਇਆ ਹੈ। 

ਜਦੋਂ ਪੁਲਿਸ ਮੌਕੇ 'ਤੇ ਪੁੱਜੀ ਤਾਂ ਵੇਖਿਆ ਕਿ ਉਹ ਬਜ਼ੁਰਗ ਔਰਤ ਗੰਭੀਰ ਜ਼ਖਮੀ ਸੀ, ਜਿਸ ਨੂੰ ਟਰੌਮਾ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਜਦੋਂ ਪੁਲਿਸ ਘਟਨਾ ਵਾਲੀ ਥਾਂ 'ਤੇ ਪੁੱਜੀ ਸੀ ਤਾਂ ਉਸ ਵੇਲੇ ਉੱਥੇ ਉਹ 62 ਸਾਲਾ ਵਿਅਕਤੀ ਮੌਜੂਦ ਨਹੀਂ ਸੀ, ਜਿਸ ਨੂੰ ਔਰਤ ਦਾ ਜਾਣਕਾਰ ਦੱਸਿਆ ਜਾ ਰਿਹਾ ਹੈ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.