Breaking News :

ਅੰਮ੍ਰਿਤਸਰ ਬੰਬ ਬਲਾਸਟ – ਬਿਕਰਮਜੀਤ ਸਿੰਘ ਅਦਾਲਤ ‘ਚ ਪੇਸ਼ , 5 ਦਿਨ ਦਾ ਪੁਲਸ ਰਿਮਾਂਡ

ਅੰਮ੍ਰਿਤਸਰ , 22 ਨਵੰਬਰ ( ਵਿਜੈੈ ਕੁਮਾਰ ) –

ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਭਵਨ ‘ਤੇ ਹੋਏ ਬੰਬ ਬਲਾਸਟ ਦੇ ਮਾਮਲੇ ‘ਚ ਫੜੇ ਗਏ ਦੋਸ਼ੀ ਬਿਕਰਮਜੀਤ ਸਿੰਘ ਨੂੰ ਸਖਤ ਸੁਰੱਖਿਅਾ ਹੇਠ ਅੱਜ ਅਜਨਾਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 5 ਦਿਨਾਂ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।


ਅਦਲੀਵਾਲ ਦੇ ਨਿਰੰਕਾਰੀ ਭਵਨ ਵਿਖੇ ਹੋਏ ਗਰਨੇਡ ਧਮਾਕੇ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਬਿਕਰਮਜੀਤ ਸਿੰਘ ਨੂੰ ਅੱਜ ਅਦਾਲਤ ‘ਚ ਪੇਸ਼ ਕਰਨ ਤੋਂ ਪਹਿਲਾਂ ਪੁਲਿਸ ਵੱਲੋਂ ਅਦਾਲਤ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਦਾਲਤ ਕੰਪਲੈਕਸ ‘ਚ ਆਉਣ ਵਾਲੀਆਂ ਸਾਰੀਆਂ ਗੱਡੀਆਂ ਇੱਥੋਂ ਤੱਕ ਕਿ ਵਕੀਲਾਂ ਦੀਆਂ ਕਾਰਾਂ ਨੂੰ ਵੀ ਚੰਗੀ ਤਰ੍ਹਾਂ ਚੈੱਕ ਕਰ ਕੇ ਅੰਦਰ ਭੇਜਿਆ ਜਾ ਰਿਹਾ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.