Breaking News :

ਜੰਮੂ : ਪੁਲਵਾਮਾ ਅੱਤਵਾਦੀ ਹਮਲੇ 'ਚ ਹੁਣ ਤੱਕ 42 ਜਵਾਨ ਸ਼ਹੀਦ

ਸ਼੍ਰੀਨਗਰ (ਵਿਕਰਮ ਸਹਿਜਪਾਲ) : ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਵੀਰਵਾਰ ਨੂੰ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੀ ਗੱਡੀ ਨੂੰ ਨਿਸ਼ਾਨਾ ਬਣਾ ਕੇ ਆਈ. ਈ. ਡੀ. ਧਮਾਕਾ ਕੀਤਾ, ਜਿਸ 'ਚ 42 ਜਵਾਨ ਸ਼ਹੀਦ ਹੋ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ ਪਰ ਅਧਿਕਾਰਤ ਤੌਰ 'ਤੇ ਇਹ ਪੁਸ਼ਟੀ ਨਹੀਂ ਹੋਈ ਹੈ। 


ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਰਿਪੋਰਟ ਮੁਤਾਬਕ ਅੱਤਵਾਦੀਆਂ ਨੇ ਇਸ ਇਲਾਕੇ 'ਚ ਪਹਿਲਾਂ ਹਾਈਵੇਅ 'ਤੇ ਲਗਾਈ ਆਈ. ਈ. ਡੀ. ਬਲਾਸਟ ਕੀਤਾ ਅਤੇ ਫਿਰ ਸੀ. ਆਰ. ਪੀ. ਐੱਫ. ਜਵਾਨਾਂ ਦੇ ਵਾਹਨਾਂ 'ਤੇ ਆਟੋਮੈਟਿਕ ਹਥਿਆਰਾਂ ਰਾਹੀਂ ਗੋਲੀਬਾਰੀ ਕੀਤੀ। ਬਲਾਸਟ ਲਈ ਲਗਭਗ 1 ਕਿਲੋ ਆਈ. ਈ. ਡੀ. ਦਾ ਇਸਤੇਮਾਲ ਕੀਤਾ ਗਿਆ ਸੀ। 



1 Comments

    Tinku

    1 month ago

    So sad..!

Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.