Breaking News :

ਪੰਜਾਬ ਹਾਕੀ ਟੀਮਾਂ ਦੇ ਚੋਣ ਟਰਾਇਲ 8 ਦਸੰਬਰ ਨੂੰ ਜਲੰਧਰ ‘ਚ ਹੋਣਗੇ – ਪਰਗਟ ਸਿੰਘ

ਜਲੰਧਰ, 7 ਦਸੰਬਰ,  ( ਵਿਜੈ ਕੁਮਾਰ )-

ਭਾਰਤ ਸਰਕਾਰ ਵਲੋਂ ਪੂਨੇ ਵਿਖੇ ਕਰਵਾਈਆਂ ਜਾਣ ਵਾਲੀਆਂ ਖੇਲੋ ਇੰਡੀਆ ਖੇਡਾਂ ਵਿੱਚ ਭਾਗ ਲੈਣ ਵਾਲੀਆਂ ਪੰਜਾਬ ਹਾਕੀ ਟੀਮਾਂ (ਅੰਡਰ 21 ਲੜਕੇ ਅਤੇ ਲੜਕੀਆਂ) ਦੇ ਲਈ ਚੋਣ ਟਰਾਇਲ 8 ਦਸੰਬਰ ਨੂੰ ਸਵੇਰੇ 9 ਵਜੇ ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਜਨਰਲ ਸਕੱਤਰ ਪਰਗਟ ਸਿੰਘ ਵਿਧਾਇਕ ਨੇ ਦੱਸਿਆ ਕਿ ਜੂਨੀਅਰ ਪੱਧਰ ਦੀ ਖੇਡ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ।


ਇਨ੍ਹਾਂ ਖੇਡਾਂ ਵਿੱਚ ਪੰਜਾਬ ਦੀਆਂ ਅੰਡਰ 17 (ਲੜਕੇ ਅਤੇ ਲੜਕੀਆਂ) ਅਤੇ ਅੰਡਰ 21 (ਲੜਕੇ ਅਤੇ ਲੜਕੀਆਂ) ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਇਹ ਟਰਾਇਲ ਸਿਰਫ ਅੰਡਰ 21 (ਲੜਕੇ ਅਤੇ ਲੜਕੀਆਂ) ਲਈ ਕਰਵਾਏ ਜਾ ਰਹੇ ਹਨ। ਇਨ੍ਹਾਂ ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਅਤੇ ਖਿਡਾਰਣਾਂ ਆਪਣੇ ਨਾਲ ਆਧਾਰ ਕਾਰਡ ਅਤੇ ਜਨਮ ਪ੍ਰਮਾਣ ਪੱਤਰ ਲੈ ਕੇ ਆਉਣ। ਇਨ੍ਹਾਂ ਦਸਤਾਵੇਜਾਂ ਤੋਂ ਬਗੈਰ ਖਿਡਾਰੀਆਂ ਅਤੇ ਖਿਡਾਰਣਾਂ ਨੂੰ ਟਰਾਇਲਾਂ ਵਿੱਚ ਭਾਗ ਨਹੀਂ ਲੈ ਸਕਣਗੇ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.