• Sunday, September 15

Breaking News :

ਅੱਜ ਦੀਆਂ ਟੌਪ 5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 12-03-2019 )

ਅੱਜ ਦੀਆਂ ਟੌਪ 5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 12-03-2019 )

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ 

ਅੱਜ ਦੀਆਂ ਟੌਪ 5 ਖ਼ਬਰਾਂ ( 12-03-2019 ) 


1.. ਅਮਰੀਕਾ ਨੇ ਵੈਨੇਜ਼ੁਏਲਾ ਵਿੱਚੋਂ ਅਮਰੀਕੀ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਕੀਤਾ ਐਲਾਨ - ਰੂਸ ਅਤੇ ਕਿਊਬਾ ਤੇ ਵੀ ਸਾਧਿਆ ਨਿਸ਼ਾਨਾ


ਦੱਖਣੀ ਅਮਰੀਕੀ ਦੇਸ਼ ਵੈਨਜ਼ੁਏਲਾ ਵਿਚ ਤਖਤਾਪਲਟ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਅਮਰੀਕਾ ਅਤੇ ਵੈਨਜ਼ੁਏਲਾ ਦੀ ਸਰਕਾਰ ਵਿੱਚ ਤਕਰਾਰ ਇਸ ਸਮੇਂ ਸਿਖਰ ਤੇ ਹੈ , ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਪੀਓ ਨੇ ਹੁਣ ਐਲਾਨ ਕਰ ਦਿੱਤਾ ਹੈ ਕਿ ਅਮਰੀਕਾ ਜਲਦ ਹੀ ਵੈਨਜ਼ੁਏਲਾ ਵਿੱਚੋਂ ਸਾਰੇ ਅਮਰੀਕੀ ਅਧਿਕਾਰੀਆਂ ਨੂੰ ਵਾਪਸ ਬੁਲਾ ਲਵੇਗਾ, ਅਮਰੀਕਾ ਇਸਦੀ ਵੈਨਜ਼ੂਏਲਾ ਵਿੱਚੋਂ ਆਪਣੇ ਦੂਤਾਵਾਸ ਤੋਂ ਬਾਕੀ ਬਚੇ ਸਾਰੇ ਕਰਮਚਾਰੀਆਂ ਨੂੰ ਵਾਪਸ ਸੱਦ ਲਵੇਗਾ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਪੀਓ ਨੇ ਟਵਿੱਟਰ ਤੇ ਇਹ ਘੋਸ਼ਣਾ ਕੀਤੀ ਹੈ , ਇਸ ਦੇ ਨਾਲ ਹੀ ਉਨ੍ਹਾਂ ਨੇ ਵੈਨੇਜ਼ੁਏਲਾ ਵਿੱਚ ਵਧੀ ਤਕਰਾਰ ਦੇ ਲਈ ਰੂਸ ਅਤੇ ਕਿਊਬਾ ਨੂੰ ਜ਼ਿੰਮੇਵਾਰ ਦੱਸਿਆ ਹੈ |


2.. ਐਸ.ਐਨ.ਸੀ.-ਲਵਲੀਨ ਕੰਪਨੀ ਨੂੰ ਵੱਡਾ ਝਟਕਾ - ਭ੍ਰਿਸ਼ਟਾਚਾਰ ਦੇ ਮੁਕੱਦਮੇ ਤੋਂ ਬਚਣ ਲਈ ਕੈਨੇਡਾ ਦੀ ਅਦਾਲਤ ਵਿੱਚ ਲਾਈ ਪਟੀਸ਼ਨ ਖਾਰਜ


ਕੈਨੇਡੀਅਨ ਕੰਪਨੀ ਐੱਸਐੱਨਸੀ-ਲਵਲੀਨ ਇਨੀਂ ਦਿਨੀਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ ਕੰਪਨੀ ਸਮੇਤ ਪ੍ਰਧਾਨ ਮੰਤਰੀ ਟਰੂਡੋ ਅਤੇ ਉਨ੍ਹਾਂ ਦੀ ਕੈਬਨਿਟ ਦੇ ਵੱਡੇ ਦੋਸ਼ ਲੱਗੇ ਸਨ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਕੈਨੇਡਾ ਦੀ ਕੋਰਟ ਵਿੱਚ ਭ੍ਰਿਸ਼ਟਾਚਾਰ ਦੇ ਮੁਕੱਦਮੇ ਤੋਂ ਬਚਣ ਲਈ ਐੱਸਐੱਨਸੀ-ਲਵਲੀਨ ਕੰਪਨੀ ਨੇ ਕੈਨੇਡਾ ਦੀ ਅਦਾਲਤ ਵਿੱਚ ਇੱਕ ਪਟੀਸ਼ਨ ਲਾਈ ਸੀ ਅਤੇ ਸੁਣਵਾਈ ਨੂੰ ਰੋਕਣ ਲਈ ਕਿਹਾ ਸੀ ਪਰ ਕੈਨੇਡੀਅਨ ਅਦਾਲਤ ਨੇ ਐੱਸਐੱਨਸੀ-ਲਵਲੀਨ ਕੰਪਨੀ ਨੂੰ ਝਟਕਾ ਦਿੱਤਾ ਹੈ ਅਤੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਅੱਗੇ ਵੀ ਕਾਰਵਾਈ ਜਾਰੀ ਰਹੇਗੀ |


3.. ਬੇਅਦਬੀ ਮਾਮਲਾ - ਆਈਜੀ ਉਮਰਾਨੰਗਲ ਨੂੰ ਮਿਲੀ ਜਮਾਨਤ - ਐਸਆਈਟੀ ਨੂੰ ਕੋਰਟ ਨੇ ਲਾਈ ਫਟਕਾਰ 


ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਪਿਛਲੀ ਦਿਨੀਂ ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਜ਼ਿਲ੍ਹਾ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜ਼ਮਾਨਤ ਦੇ ਦਿੱਤੀ ਹੈ ਇਸ ਦੌਰਾਨ ਅਦਾਲਤ ਵਿੱਚ ਐੱਸਆਈਟੀ ਨੇ ਇਹ ਤੱਥ ਦਿੱਤੇ ਸਨ ਕਿ ਆਈ ਜੀ ਉਮਰਾਨੰਗਲ ਬਿਨਾਂ ਕਿਸੇ ਅਧਿਕਾਰ ਦੇ ਕੋਟਕਪੂਰਾ ਪਹੁੰਚੇ ਸਨ ਪਰ ਅਦਾਲਤ ਨੇ ਉਨ੍ਹਾਂ ਦੀ ਇਸ ਤੱਥ ਨੂੰ ਖਾਰਜ ਕਰ ਦਿੱਤਾ ਅਤੇ ਐੱਸਆਈਟੀ ਦੀ ਕਾਰਗੁਜ਼ਾਰੀ ਉੱਤੇ ਵੀ ਸਵਾਲ ਚੁੱਕੇ ਹਨ ਫਿਲਹਾਲ ਆਈ ਜੀ ਉਮਰਾਨੰਗਲ ਨੂੰ ਰਿਹਾਅ ਕਰ ਦਿੱਤਾ ਗਿਆ ਹੈ |4.. ਪੱਛਮ ਬੰਗਾਲ ਦੀ ਮੁੱਖਮੰਤਰੀ ਦਾ ਅਜੀਬ ਬਿਆਨ - ਚੋਣਾਂ ਤੋਂ ਪਹਿਲਾ ਇਕ ਵਾਰ ਫਿਰ ਸਰਜੀਕਲ ਸਟਰਾਇਕ ਕਰ ਸਕਦੀ ਹੈ ਮੋਦੀ ਸਰਕਾਰ 


ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਕ ਵੱਡਾ ਦਾਅਵਾ ਕੀਤਾ ਹੈ ਅਤੇ ਇਹ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਜਾਣ ਬੁੱਝ ਕੇ ਲੰਬਾ ਖਿੱਚਿਆ ਜਾ ਰਿਹਾ ਹੈ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਯੋਜਨਾ ਬਣਾ ਰਹੀ ਹੈ ਤਾਂ ਕਿ ਇੱਕ ਹੋਰ ਸਰਜੀਕਲ ਸਟਰਾਈਕ ਕੀਤੀ ਜਾ ਸਕੇ , ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸਰਜੀਕਲ ਸਟ੍ਰਾਈਕਾਂ ਦਾ ਚੋਣਾਂ ਦੌਰਾਨ ਫਾਇਦਾ ਲੈਣਾ ਚਾਹੁੰਦੀ ਹੈ ਇਹ ਗੱਲ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਹੀ ਜਿੱਥੇ ਉਨ੍ਹਾਂ ਨੇ ਕਿਹਾ ਕਿ ਕੁਝ ਵੱਡੇ ਪੱਤਰਕਾਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਮੋਦੀ ਸਰਕਾਰ ਫਿਰ ਸਰਜੀਕਲ ਸਟ੍ਰਾਈਕ ਕਰ ਸਕਦੀ ਹੈ |


5.. ਬ੍ਰੇਕਜਿਟ ਉੱਤੇ ਨਹੀਂ ਹੋਈ ਆਮ ਸਹਿਮਤੀ - ਬ੍ਰਿਟਿਸ਼ ਪ੍ਰਧਾਨਮੰਤਰੀ ਥੇਰੇਸਾ ਮੈ ਦੇ ਸਾਹਮਣੇ ਮੁੜ ਹਾਰ ਦਾ ਖ਼ਤਰਾ


ਪਿਛਲੇ ਲੰਬੇ ਸਮੇਂ ਤੋਂ ਬ੍ਰਿਟੇਨ ਯੂਰਪੀਅਨ ਯੂਨੀਅਨ ਤੋਂ ਅਲੱਗ ਹੋਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ ਪਰ ਲਗਾਤਾਰ ਲੰਬੀ ਗੱਲਬਾਤ ਤੋਂ ਬਾਅਦ ਵੀ ਇਸ ਵਿੱਚ ਕੋਈ ਹੱਲ ਨਹੀਂ ਨਿਕਲ ਰਿਹਾ , ਬ੍ਰੈਕਜ਼ਿਟ ਤੇ ਰਿਆਇਤ ਪਾਉਣ ਲਈ ਬ੍ਰਿਟਿਸ਼ ਪ੍ਰਧਾਨ ਮੰਤਰੀ ਥੇਰੇਸਾ ਮੇ ਨੇ ਯੂਰਪੀਅਨ ਯੂਨੀਅਨ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਪਰ ਇਹ ਗੱਲਬਾਤ ਬੇਨਤੀਜਾ ਰਹੀ , ਹੁਣ ਮੰਗਲਵਾਰ ਨੂੰ ਬ੍ਰੈਗਜ਼ਿਟ ਸਮਝੌਤੇ ਦੇ ਨਵੇਂ ਪ੍ਰਸਤਾਵ ਨੂੰ ਬ੍ਰਿਟੇਨ ਦੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਉੱਤੇ ਵੋਟਿੰਗ ਹੋਵੇਗੀ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਥੈਰੇਸਾ ਮੇ ਦੀ ਹਾਰ ਲਗਭਗ ਤੈਅ ਹੈ , 29 ਮਾਰਚ ਨੂੰ ਬ੍ਰਿਟੇਨ ਯੂਰਪੀਅਨ ਯੂਨੀਅਨ ਤੋਂ ਅਧਿਕਾਰਕ ਰੂਪ ਨਾਲ ਅਲੱਗ ਹੋ ਜਾਵੇਗਾ |ਹੋਰਨਾਂ ਤੇਜ਼ ਖਬਰਾਂ ਲਈ ਜੁੜੇ ਰਹੇ ਕੈਨੇਡੀਅਨ ਮੀਡੀਆ - ਯੂਨਾਈਟਿਡ ਐਨ ਆਰ ਆਈ ਪੋਸਟ ਦੇ ਨਾਲ |

Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.