• Saturday, July 20

ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਹੋਇਆ ਦਿਹਾਂਤ

ਗੋਆ (ਵਿਕਰਮ ਸਹਿਜਪਾਲ) : ਨਹੀਂ ਰਹੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ| ਗੰਭੀਰ ਬੀਮਾਰੀ ਦੇ ਚਲਦੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਅੱਜ ਦੇਰ ਸ਼ਾਮ ਦੇਹਾਂਤ ਹੋ ਗਿਆ। ਦਸਿਆ ਜਾ ਰਿਹਾ ਹੈ ਕਿ ਮਨੋਹਰ ਪਾਰੀਕਰ ਲੰਬੇ ਸਮੇਂ ਤੋਂ ਬਿਮਾਰ ਸਨ| ਮਨੋਹਰ ਪਾਰੀਕਰ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਪ੍ਰੇਸ਼ਾਨੀ ਜ਼ਿਆਦਾ ਵੱਧ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਗੋਆ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਸੀ। 


ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਸੁਧਾਰਣ ਦੀ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਦੀ ਸਥਿਤੀ ਲਗਾਤਾਰ ਵਿਗੜਦੀ ਗਈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੂਰਾ ਦੇਸ਼ ਗਮ ਵਿਚ ਡੁੱਬ ਗਿਆ ਹੈ। ਰਾਜਨੀਤੀ, ਸਿਨੇਮਾ, ਖੇਡ ਅਤੇ ਕਲਾ ਜਗਤ ਨਾਲ ਜੁੜੀਆਂ ਹਸਤੀਆਂ ਨੇ ਡੂੰਘਾ ਦੁੱਖ ਜਤਾਇਆ ਹੈ। ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹੇ ਮਨੋਹਰ ਪਾਰੀਕਰ ਸਿਆਸਤ ਵਿਚ ਸਾਦਗੀ ਦੀ ਜੀਉਂਦੀ ਜਾਗਦੀ ਮਿਸਾਲ ਸਨ।



Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.