Breaking News :

ਅੱਜ ਦੀਆਂ ਟੌਪ 5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 20-03-2019 )

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ 

ਅੱਜ ਦੀਆਂ ਟੌਪ 5 ਖ਼ਬਰਾਂ ( 20-03-2019 )


1.. ਕੈਨੇਡਾ ਦੀ ਟਰੂਡੋ ਸਰਕਾਰ ਨੇ ਪੇਸ਼ ਕੀਤਾ ਆਪਣਾ ਬਜਟ  - ਫੈਡਰਲ ਚੋਣਾਂ ਤੋਂ ਪਹਿਲਾ ਕੈਨੇਡੀਅਨ ਨਾਗਰਿਕਾਂ ਨੂੰ ਭਰਮਾਉਣ ਦੀ ਕੋਸ਼ਿਸ਼ 


ਕੈਨੇਡਾ ਵਿੱਚ 2019 ਫੈਡਰਲ ਚੋਣਾਂ ਤੋਂ ਪਹਿਲਾਂ ਹੁਣ ਟਰੂਡੋ ਸਰਕਾਰ ਨੇ ਆਪਣੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ ਆਪਣੇ ਕਾਰਜਕਾਲ ਦੇ ਆਖਰੀ ਬਜਟ ਦੌਰਾਨ ਟਰੂਡੋ ਸਰਕਾਰ ਨੇ ਵੱਡੇ ਪੱਧਰ ਉੱਤੇ ਕੈਨੇਡੀਅਨ ਨਾਗਰਿਕਾਂ ਨੂੰ ਵੱਖ ਵੱਖ ਤਰ੍ਹਾਂ ਦੀ ਛੂਟ ਦੇਣ ਦੀ ਘੋਸ਼ਣਾ ਕੀਤੀ ਹੈ , ਆਪਣੇ ਆਖਰੀ ਬਜਟ ਵਿੱਚ ਲਿਬਰਲ ਸਰਕਾਰ ਨੇ ਕਈ ਘੋਸ਼ਣਾਵਾਂ ਕੀਤੀਆਂ ਹਨ , ਇਨ੍ਹਾਂ ਵਿੱਚ ਸਭ ਤੋਂ ਵੱਡੀ ਘੋਸ਼ਣਾ ਅਗਲੇ ਦਸ ਸਾਲਾਂ ਲਈ ਕੈਨੇਡਾ ਦੇ ਉੱਤਰੀ ਹਿੱਸੇ ਲਈ 700 ਮਿਲੀਅਨ ਡਾਲਰ ਤੋਂ ਜ਼ਿਆਦਾ ਖਰਚਣਾ ਹੈ |


2.. ਅਫ਼ਰੀਕੀ ਦੇਸ਼ ਮੌਜਮਬੀਕ ਵਿੱਚ ਤੂਫ਼ਾਨ ਨੇ ਮਚਾਈ ਭਾਰੀ ਤਬਾਹੀ , 1000 ਤੋਂ ਜ਼ਿਆਦਾ ਲੋਕਾਂ ਦੇ ਮੌਤ ਦੀ ਸੰਭਾਵਨਾ


ਅਫ਼ਰੀਕਾ ਦੇ ਦੇਸ਼ ਮੌਜਮਬੀਕ ਵਿਚ ਆਏ ਤੂਫਾਨ ਦੇ ਕਾਰਨ ਇਕ ਲੱਖ ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ,ਇਹ ਤੂਫ਼ਾਨ ਅਫਰੀਕਾ ਦੇ ਕਈ ਦੇਸ਼ਾਂ ਵਿੱਚੋ ਲੰਘਿਆ ਹੈ ਜਿਸ ਤੋਂ ਬਾਅਦ ਭਾਰੀ ਤਬਾਹੀ ਵੇਖਣ ਨੂੰ ਮਿਲ ਰਹੀ ਹੈ ,ਇਸ ਦੇ ਨਾਲ ਲੱਗਦੇ ਮੁਲਕ ਜ਼ਿੰਬਾਬਵੇ ਵਿੱਚ ਵੀ ਇਸ ਤੂਫਾਨ ਦੇ ਨਾਲ 98 ਲੋਕਾਂ ਦੀ ਮੌਤ ਹੋ ਗਈ ਹੈ , ਪਿਛਲੇ ਹਫ਼ਤੇ ਆਏ ਇਸ ਤੂਫਾਨ ਦੇ ਕਾਰਨ ਦੋਵੇਂ ਦੇਸ਼ਾਂ ਵਿੱਚ ਕਈ ਘਰ ਤਬਾਹ ਹੋਏ ਹਨ ਜਦਕਿ ਹੜ੍ਹ ਆਉਣ ਕਾਰਨ ਕਈ ਸੜਕਾਂ ਅਤੇ ਪੁਲ ਵੀ ਤਹਿਸ ਨਹਿਸ ਹੋ ਗਏ ਹਨ | 


3.. ਸਟਿੰਗ ਉਪਰੇਸ਼ਨ ਦੇ ਵਿੱਚ ਫਸੇ ਜਲੰਧਰ ਦੇ ਸੰਸਦ ਮੈਂਬਰ ਸੰਤੋਖ ਚੌਧਰੀ - ਕੈਮਰੇ ਤੇ ਪੈਸੇ ਬਦਲੇ ਕੰਮ ਕਰਨ ਦੀ ਗੱਲ ਕਬੂਲੀ 


ਜਲੰਧਰ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਇੱਕ ਨਿੱਜੀ ਚੈਨਲ ਵੱਲੋਂ ਕੀਤੇ ਗਏ ਸਟਿੰਗ ਅਪਰੇਸ਼ਨ ਵਿੱਚ ਫਸ ਗਏ ਹਨ ਜਿਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ , ਨਿਜੀ ਚੈੱਨਲ ਵਲੋਂ ਕੀਤੇ ਗਏ ਸਟਿੰਗ ਅਪਰੇਸ਼ਨ ਵਿੱਚ ਜਲੰਧਰ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਕੰਮ ਦੇ ਬਦਲੇ ਪੈਸੇ ਲੈਣ ਦੀ ਗੱਲ ਕਬੂਲ ਰਹੇ ਹਨ , ਇਸ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ ,ਚੌਧਰੀ ਇਸ ਸਮੇ ਦਿੱਲੀ ਵਿੱਚ ਹਨ , ਉਨ੍ਹਾਂ ਨੇ ਦਿੱਲੀ ਤੋਂ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਟੀ.ਵੀ. ਚੈਨਲ ਨੇ ਉਨ੍ਹਾਂ ਦੀ ਤਸਵੀਰ ਨੂੰ ਖਰਾਬ ਕਰਨ ਲਈ ਇਹ ਦੋਸ਼ ਲਗਾਏ ਹਨ |


4.. ਨਿਊਜ਼ੀਲੈਂਡ ਹਮਲੇ ਤੋਂ ਬਾਅਦ ਹਰਕਤ ਵਿੱਚ ਆਈ ਨਿਊਜ਼ੀਲੈਂਡ ਸਰਕਾਰ - ਪ੍ਰਧਾਨਮੰਤਰੀ ਦੀ ਅਪੀਲ ਤੇ ਹਥਿਆਰ ਵਾਪਸ ਕਰ ਰਹੇ ਨਾਗਰਿਕ 


ਨਿਊਜ਼ੀਲੈਂਡ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਨਿਊਜ਼ੀਲੈਂਡ ਸਰਕਾਰ ਨੇ ਹਥਿਆਰਾਂ ਦੇ ਕਾਨੂੰਨ ਨੂੰ ਲੈ ਕੇ ਬਦਲਾਅ ਕਰਨ ਦੀ ਵੱਡੀ ਗੱਲ ਕਹੀ ਸੀ ਜਿਸ ਤੋਂ ਬਾਅਦ ਹੁਣ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਸੀ ਅਤੇ ਸਰਕਾਰ ਦੀ ਅਪੀਲ ਤੋਂ ਬਾਅਦ ਨਿਊਜ਼ੀਲੈਂਡ ਦੇ ਨਾਗਰਿਕਾਂ ਨੇ ਆਪਣੀ ਇੱਛਾ ਦੇ ਨਾਲ ਹਥਿਆਰਾਂ ਨੂੰ ਵਾਪਸ ਕਰਨਾ ਸ਼ੁਰੂ ਕਰ ਦਿੱਤਾ ਹੈ ਬੀਤੇ ਸ਼ੁੱਕਰਵਾਰ ਨੂੰ ਦੋ ਮਸਜਿਦਾਂ ਉੱਤੇ ਹਮਲੇ ਤੋਂ ਬਾਅਦ ਨਿਊਜ਼ੀਲੈਂਡ ਦੀ ਸਰਕਾਰ ਨੇ ਲੋਕਾਂ ਨੂੰ ਹਥਿਆਰ ਵਾਪਸ ਕਰਨ ਦੀ ਅਪੀਲ ਕੀਤੀ ਸੀ |


5.. ਭਾਰਤ ਦੀਆਂ ਏਜੰਸੀਆਂ ਨੂੰ ਮਿਲੀ ਵੱਡੀ ਸਫਲਤਾ -  ਪੀਐਨਬੀ ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਬ੍ਰਿਟੇਨ ਵਿੱਚ ਗਿਰਫ਼ਤਾਰ


ਪੰਜਾਬ ਨੈਸ਼ਨਲ ਬੈਂਕ ਘੁਟਾਲੇ ਵਿੱਚ 13 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਘੁਟਾਲਾ ਕਰਕੇ ਵਿਦੇਸ਼ ਭੱਜਣ ਵਾਲੇ ਨੀਰਵ ਮੋਦੀ ਨੂੰ ਲੰਦਨ ਵਿਚ ਗ੍ਰਿਫਤਾਰ ਕੀਤਾ ਗਿਆ ਹੈ ,ਨੀਰਵ ਮੋਦੀ ਨੂੰ ਲੰਡਨ ਦੇ ਹੋਲਬਨ ਮੈਟਰੋ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਹੈ , ਲੰਡਨ ਦੀ ਇਕ ਅਦਾਲਤ ਵਿਚ ਮਨੀ ਲਾਂਡਰਿੰਗ ਦੇ ਮਾਮਲੇ 'ਚ ਉਸ ਦੀ ਹਵਾਲਗੀ ਦੀ ਬੇਨਤੀ ਨੂੰ ਲੈ ਕੇ ਡਾਇਰੈਕਟੋਰੇਟ (ਈ.ਡੀ.). ਵਲੋਂ ਅਪੀਲ ਕੀਤੀ ਗਈ ਸੀ , ਹੁਣ ਨੀਰਵ ਮੋਦੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ , ਭਗੌੜਾ ਡਾਇਮੰਡ ਵਾਪਰੀ ਨੀਰਵ ਮੋਦੀ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 11.20 ਵਜੇ ਲੰਡਨ ਦੇ ਵੈਸਟਮਿੰਸਟਰ ਕੋਰਟ ਵਿਖੇ ਪੇਸ਼ ਕੀਤਾ ਜਾਵੇਗਾ |


ਹੋਰਨਾਂ ਤੇਜ਼ ਖਬਰਾਂ ਲਈ ਜੁੜੇ ਰਹੇ ਕੈਨੇਡੀਅਨ ਮੀਡੀਆ - ਯੂਨਾਈਟਿਡ ਐਨ ਆਰ ਆਈ ਪੋਸਟ ਦੇ ਨਾਲ |Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.