Breaking News :

ਅੱਜ ਦੀਆਂ ਟੌਪ 5 ਖ਼ਬਰਾਂ - ਜਿਨ੍ਹਾਂ ਤੇ ਰਹੇਗੀ ਨਜ਼ਰ ( 22-03-2019 )

ਕੈਨੇਡੀਅਨ ਪੰਜਾਬੀ ਮੀਡੀਆ ਲੈ ਕੇ ਆਉਂਦਾ ਹੈ ਤੁਹਾਡੇ ਲਈ ਤੇਜ਼ ਅਤੇ ਨਿਰਪੱਖ ਖਬਰਾਂ 

ਅੱਜ ਦੀਆਂ ਟੌਪ 5 ਖ਼ਬਰਾਂ ( 22-03-2019 )


1.. ਕਾਂਗਰਸ ਦੇ ਸੀਨੀਅਰ ਨੇਤਾ ਸੇਮ ਪਿਟਰੋਦਾ ਨੇ ਮੰਗੇ ਏਅਰ ਸਟਰਾਇਕ ਦੇ ਸਬੂਤ - ਪ੍ਰਧਾਨਮੰਤਰੀ ਮੋਦੀ ਨੇ ਕੀਤਾ ਪਲਟਵਾਰ 


ਭਾਰਤ ਵਿੱਚ ਹੋਏ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਉੱਤੇ ਜਵਾਬੀ ਕਾਰਵਾਈ ਕਰਦੇ ਹੋਏ ਭਾਰਤ ਨੇ ਏਅਰ ਸਟਰਾਇਕ ਕੀਤੀ ਸੀ ਜਿਸ ਤੇ ਇਕ ਵਾਰ ਫਿਰ ਭਾਰਤ ਵਿੱਚ ਰਾਜਨੀਤੀ ਹੋਣੀ ਸ਼ੁਰੂ ਹੋ ਗਈ ਹੈ , ਕਾਂਗਰਸ ਦੇ ਸੀਨੀਅਰ ਆਗੂ ਸੇਮ ਪਿਟਰੋਦਾ ਨੇ ਹੁਣ ਇੱਕ ਵਾਰ ਫਿਰ ਭਾਰਤ ਵੱਲੋਂ ਕੀਤੀ ਗਈ ਸਰਜੀਕਲ ਸਟਰਾਈਕ ਦੇ ਸਬੂਤ ਮੰਗੇ ਹਨ ਜਿਸ ਤੋਂ ਬਾਅਦ ਉਹ ਬੀਜੇਪੀ ਸਮੇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਸ਼ਾਨੇ ਤੇ ਆ ਗਏ ਹਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਭਾਰਤੀ ਸੈਨਾ ਦਾ ਅਪਮਾਨ ਕਰਦੀ ਅਤੇ ਪਾਕਿਸਤਾਨ ਦਾ ਗੁਣਗਾਨ ਕਰਦੀ ਹੈ |2.. ਫੈਡਰਲ ਚੋਣਾਂ ਤੋਂ ਪਹਿਲਾ ਪ੍ਰਧਾਨਮੰਤਰੀ ਟਰੂਡੋ ਦਾ ਵੱਡਾ ਬਿਆਨ - ਕੈਨੇਡਾ ਦੇ ਦਰਵਾਜ਼ੇ ਪ੍ਰਵਾਸੀਆਂ ਲਈ ਪੂਰੀ ਤਰ੍ਹਾਂ ਹਨ ਖੁੱਲ੍ਹੇ


ਫੈਡਰਲ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਨੇ ਇਕ ਵੱਡਾ ਬਿਆਨ ਦਿੱਤਾ ਹੈ , ਪ੍ਰਧਾਨ ਮੰਤਰੀ ਟਰੂਡੋ ਨੇ ਇੱਕ ਨਿਊਜ਼ ਕਾਨਫਰੰਸ ਵਿਚ ਬੋਲਦੇ ਹੋਏ ਕਿਹਾ ਕਿ ਕੈਨੇਡਾ ਦੇ ਦਰਵਾਜ਼ੇ ਪ੍ਰਵਾਸੀਆਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਅਸੀਂ ਵੱਡੀ ਗਿਣਤੀ ਵਿੱਚ ਪਰਵਾਸੀਆਂ ਦੇ ਕੈਨੇਡਾ ਆਉਣ ਦੀ ਪੈਰਵੀ ਕਰਦੇ ਹਾਂ , ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਆਉਣ ਵਾਲੇ ਨਵੇਂ ਲੋਕਾਂ ਦਾ ਸਵਾਗਤ ਹੈ ਹਾਲਾਂਕਿ ਉਨ੍ਹਾਂ ਨੇ ਆਪਣੀ ਸਰਕਾਰ ਵਲੋਂ ਅਣਅਧਿਕਾਰਤ ਦਾਖਲੇ ਦੇ ਸਥਾਨਾਂ ਤੇ ਆਉਣ ਵਾਲੇ ਪਨਾਹ ਮੰਗਣ ਵਾਲਿਆਂ ਨੂੰ ਰੋਕਣ ਲਈ ਕਦਮ ਚੁੱਕਣ ਦੀ ਵੀ ਗੱਲ ਕਹੀ ਹੈ , ਫੈਡਰਲ ਚੋਣਾਂ ਵਿੱਚ ਪ੍ਰਵਾਸ ਇਕ ਵੱਡਾ ਮੁੱਦਾ ਹੈ |


3.. ਰਾਮ ਰਹੀਮ ਤੇ ਹੁਣ ਐਸਆਈਟੀ ਕੱਸੇਗੀ ਸ਼ਿਕੰਜਾ - ਅਦਾਲਤ ਨੇ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ


ਪਹਿਲਾਂ ਤੋਂ ਹੀ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਹੁਣ ਇੱਕ ਵਾਰ ਫਿਰ ਵੱਡੀਆਂ ਮੁਸ਼ਕਲਾਂ ਵਿੱਚ ਫਸ ਸਕਦੇ ਹਨ , ਫ਼ਰੀਦਕੋਟ ਦੀ ਅਦਾਲਤ ਨੇ ਅਕਤੂਬਰ 2015 ਵਿੱਚ ਬਰਗਾੜੀ ਬੇਅਦਬੀ ਅਤੇ ਕੋਟਕਪੂਰਾ , ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਲਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਇਜਾਜ਼ਤ ਦੇ ਦਿੱਤੀ ਹੈ , ਮੈਜਿਸਟ੍ਰੇਟ ਏਕਤਾ ਉਪਲ ਦੀ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਹੁਣ ਐੱਸਆਈਟੀ ਹੁਣ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ ਅਤੇ ਰਾਮ ਰਹੀਮ ਤੋਂ ਪੁੱਛ ਗਿੱਛ ਕਰੇਗੀ ਜਿਸ ਤੋਂ ਬਾਅਦ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ |


4.. ਚੀਨ ਵਿੱਚ ਕੈਮੀਕਲ ਪਲਾਂਟ ਦੀ ਅੱਗ ਹੋਰ ਭੜਕੀ - ਹੁਣ ਤੱਕ 47 ਦੀ ਮੌਤ 640 ਤੋਂ ਜ਼ਿਆਦਾ ਹੋਏ ਜ਼ਖਮੀ


ਚੀਨ ਦੇ ਇੱਕ ਕੈਮੀਕਲ ਪਲਾਂਟ ਵਿੱਚ ਅੱਗ ਲੱਗਣ ਤੋਂ ਬਾਅਦ ਹਾਲਾਤ ਬਹੁਤ ਭਿਆਨਕ ਹੋ ਗਏ ਹਨ , ਇਸ ਵਿੱਚ ਹੁਣ ਤੱਕ 47 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 640 ਤੋਂ ਜਿਆਦਾ ਲੋਕ ਜ਼ਖਮੀ ਦੱਸੇ ਜਾ ਰਹੇ ਹਨ , ਪੂਰਬੀ ਚੀਨ ਦੇ ਯਾਨਚੇਂਗ ਵਿੱਚ ਵੀਰਵਾਰ ਨੂੰ ਇਕ ਕੈਮੀਕਲ ਪਲਾਂਟ ਵਿੱਚ ਜ਼ੋਰਦਾਰ ਧਮਾਕਾ ਹੋਇਆ ਸੀ ਜਿਸ ਤੋਂ ਬਾਅਦ ਦੇਖਦੇ ਹੀ ਦੇਖਦੇ ਚਾਰੇ ਪਾਸੇ ਅੱਗ ਫੈਲ ਗਈ ਸੀ , ਦਮਕਲ ਵਿਭਾਗ ਦੇ ਬੁਲਾਰੇ ਨੇ ਕਿਹਾ ਹੈ ਕਿ ਮੁਸ਼ਕਲ ਹਾਲਾਤਾਂ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਪਰ ਮਰਨ ਵਾਲਿਆਂ ਦੀ ਗਿਣਤੀ ਵਿਚ ਵੱਡਾ ਵਾਧਾ ਹੋ ਸਕਦਾ ਹੈ |


5.. ਅਮਰੀਕਾ ਭਾਰਤ ਦੇ ਰਿਸ਼ਤਿਆਂ ਉੱਤੇ ਟਰੰਪ ਪ੍ਰਸਾਸ਼ਨ ਦਾ ਨਵਾਂ ਬਿਆਨ - ਮੋਦੀ ਦੇ ਆਉਣ ਤੋਂ ਬਾਅਦ ਚੰਗੇ ਹੋਏ ਰਿਸ਼ਤੇ 


ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਉੱਤੇ ਟਰੰਪ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ , ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਭਾਰਤ ਅਤੇ ਅਮਰੀਕਾ ਵਿੱਚ ਰਿਸ਼ਤੇ ਬਿਹਤਰ ਹੋਏ ਹਨ , ਇਕ ਸੀਨੀਅਰ ਅਮਰੀਕੀ ਅਧਿਕਾਰੀ ਦੇ ਅਨੁਸਾਰ ਦਿੱਲੀ ਵਿੱਚ ਪਿਛਲੇ ਸਾਲ ਸਤੰਬਰ ਵਿੱਚ ਹੋਈ ਦੋਵੇਂ ਦੇਸ਼ਾਂ ਦੀ ਟੂ ਪਲੱਸ ਟੂ ਵਾਰਤਾ ਦੇ ਨਾਲ ਰਿਸ਼ਤਿਆਂ ਨੂੰ ਅੱਗੇ ਲਿਜਾਣ ਵਿੱਚ ਬਹੁਤ ਮਦਦ ਮਿਲੀ ਹੈ , ਟਰੰਪ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਸੰਬੰਧਾਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਵੀ ਜਤਾਈ ਹੈ |ਹੋਰਨਾਂ ਤੇਜ਼ ਖਬਰਾਂ ਲਈ ਜੁੜੇ ਰਹੇ ਕੈਨੇਡੀਅਨ ਮੀਡੀਆ - ਯੂਨਾਈਟਿਡ ਐਨ ਆਰ ਆਈ ਪੋਸਟ ਦੇ ਨਾਲ |


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.