Breaking News :

ਵੋਟ ਦੇ ਅਧਿਕਾਰ ਅਤੇ ਸਿਹਤ ਪ੍ਰਤੀ ਜਾਗਰੂਕਤਾ ਲਈ ਅੱਜ ਦੌੜ ਲਗਾਉਣਗੇ ਕਪੂਰਥਲਾ ਵਾਸੀ

30 ਮਾਰਚ, ਇੰਦਰਜੀਤ ਸਿੰਘ ਚਾਹਲ - (NRI MEDIA) : 

ਮੀਡਿਆ ਡੈਸਕ (ਕਪੂਰਥਲਾ) : ਚੋਣ ਪ੍ਰਕਿਰਿਆ ਵਿਚ ਜ਼ਿਲਾ ਵਾਸੀਆਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ 31 ਮਾਰਚ, ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਵਿਸ਼ਾਲ ਮਿੰਨੀ ਮੈਰਾਥਨ ਦੌੜ ਲਈ ਅੱਜ ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਵਿਸ਼ੇਸ਼ ਟੀ-ਸ਼ਰਟ ਲਾਂਚ ਕੀਤੀ।

ਇਸ ਮੌਕੇ ਉਨਾਂ ਦੱਸਿਆ ਕਿ 'ਕਪੂਰਥਲਾ ਰਨ ਫਾਰ ਵੋਟ-ਮਿੰਨੀ ਮੈਰਾਥਨ, 2019' ਦੇ ਨਾਂਅ ਹੇਠ ਕਰਵਾਈ ਜਾ ਰਹੀ ਇਸ ਦੌੜ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਹੁਣ ਤੱਕ 2000 ਵਿਅਕਤੀਆਂ ਵੱਲੋਂ ਦੌੜ ਵਿਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਫਾਰਮ ਭਰੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ 5 ਕਿਲੋਮੀਟਰ ਲੰਬੀ ਇਹ ਦੌੜ 31 ਮਾਰਚ ਨੂੰ ਸਵੇਰੇ 6 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋਵੇਗੀ ਅਤੇ ਸ਼ਹਿਰ ਦੇ ਪ੍ਰਮੁੱਖ ਸਥਾਨਾਂ ਵਿਚੋਂ ਗੁਜ਼ਰਦੀ ਹੋਈ ਵਾਪਸ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਉਨਾਂ ਦੱਸਿਆ ਕਿ ਇਸ ਦੌੜ ਵਿਚ ਹਜ਼ਾਰਾਂ ਲੋਕ ਸ਼ਮੂਲੀਅਤ ਕਰਨਗੇ, ਜਿਨਾਂ ਵਿਚ ਬਹੁਤ ਸਾਰੇ ਐਵਾਰਡ ਜੇਤੂ ਖਿਡਾਰੀ, ਬਜ਼ੁਰਗ ਐਥਲੀਟ, ਵਿਦਿਆਰਥੀ, ਐਨ. ਜੀ. ਓਜ਼ ਅਤੇ ਅਧਿਕਾਰੀ ਵੀ ਸ਼ਾਮਿਲ ਹੋਣਗੇ।

ਉਨਾਂ ਦੱਸਿਆ ਕਿ ਭਾਗੀਦਾਰਾਂ ਨੂੰ ਟੀ-ਸ਼ਰਟਾਂ ਤੋਂ ਇਲਾਵਾ ਸਰਟੀਫਿਕੇਟ ਵੀ ਦਿੱਤੇ ਜਾਣਗੇ। ਉਨਾਂ ਕਪੂਰਥਲਾ ਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਦੌੜ ਵਿਚ ਹੁੰਮ-ਹੁੰਮਾ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਭਾਗੀਦਾਰਾਂ ਦੀ ਸਹੂਲਤ ਲਈ ਹਰੇਕ ਤਰਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਤੋਂ ਇਲਾਵਾ ਸਮੂਹ ਐਸ. ਡੀ. ਐਮਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.